ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਦਿੱਲੀ ਹਾਈਕੋਰਟ ਸ਼ਰਾਬ ਨੀਤੀ ਮਾਮਲੇ ‘ਚ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਕਰੇਗੀ।
ਸ਼ਰਾਬ ਨੀਤੀ ਮਾਮਲਾ
8 ਮਈ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਈਡੀ ਅਤੇ ਸੀਬੀਆਈ ਦੇ ਵਕੀਲਾਂ ਨੇ ਜਸਟਿਸ ਸਵਰਨਕਾਂਤ ਸ਼ਰਮਾ ਨੂੰ ਕਿਹਾ ਸੀ ਕਿ ਜਵਾਬ ਦਾਖ਼ਲ ਕਰਨ ਲਈ ਸਾਨੂੰ ਇੱਕ ਹਫ਼ਤੇ ਦਾ ਸਮਾਂ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬੀ ਜਗਤ ਦੇ ਮਸ਼ਹੂਰ ਲੇਖਕ ਸੁਰਜੀਤ ਪਾਤਰ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸੰਸਕਾਰ
ਸਿਸੋਦੀਆ ਦੇ ਵਕੀਲ ਵਿਵੇਕ ਜੈਨ ਨੇ ਜਾਂਚ ਏਜੰਸੀ ਦੀ ਮੰਗ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਏਜੰਸੀਆਂ ਡੇਢ ਸਾਲ ਤੋਂ ਵੱਧ ਸਮੇਂ ਤੋਂ ਇਸ ਦੀ ਜਾਂਚ ਕਰ ਰਹੀਆਂ ਹਨ। ਪਰ ਅੱਜ ਤੱਕ ਜਾਂਚ ਮੁਕੰਮਲ ਨਹੀਂ ਹੋਈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਸਵਰਨਕਾਂਤ ਸ਼ਰਮਾ ਨੇ 4 ਦਿਨਾਂ ਦਾ ਸਮਾਂ ਦਿੱਤਾ ਸੀ।
ਇਸ ਤੋਂ ਪਹਿਲਾਂ 3 ਮਈ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਈਡੀ-ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ। ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਸੀਮਾ ਨੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ ਗਈ ਸੀ।