ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅਤੇ ਯਾਦਗਾਰ ਲਈ ਜਗ੍ਹਾ ਨੂੰ ਲੈ ਕੇ ਕੇਂਦਰ ‘ਤੇ ਭੜਕੇ ਪੰਜਾਬ ਦੇ ਆਗੂ

0
78

ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅਤੇ ਯਾਦਗਾਰ ਲਈ ਜਗ੍ਹਾ ਨੂੰ ਲੈ ਕੇ ਕੇਂਦਰ ‘ਤੇ ਭੜਕੇ ਪੰਜਾਬ ਦੇ ਆਗੂ

ਚੰਡੀਗੜ੍ਹ : ਦਿੱਲੀ ਦੇ ਨਿਗਮਬੋਧ ਘਾਟ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਦੇ ਸਰਕਾਰ ਦੇ ਫੈਸਲੇ ‘ਤੇ ਵਿਵਾਦ ਛਿੜਿਆ ਹੋਇਆ ਹੈ। ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਅਤੇ ਯਾਦਗਾਰ ਲਈ ਰਾਜਘਾਟ ‘ਤੇ ਜਗ੍ਹਾ ਨਾ ਦਿੱਤੇ ਜਾਣ ‘ਤੇ ਸਿੱਖ ਆਗੂ ਨਾਰਾਜ਼ ਹਨ। ਪੰਜਾਬ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਇਸ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੇਂਦਰ ਦਾ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ।

ਸੁਖਬੀਰ ਬਾਦਲ ਨੇ ਜਤਾਇਆ ਰੋਸ

ਇਸ ਮਾਮਲੇ ‘ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਰਿਵਾਰ ਦੀ ਮੰਗ ਨੂੰ ਠੁਕਰਾ ਕੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਟਵੀਟ ਕੀਤਾ ਕਿ ” “ਇਹ ਬਹੁਤ ਹੀ ਹੈਰਾਨੀਜਨਕ ਅਤੇ ਨਿੰਦਣਯੋਗ ਹੈ ! ਡਾ. ਮਨਮੋਹਨ ਸਿੰਘ ਜੀ ਦੇ ਪਰਿਵਾਰ ਵੱਲੋਂ ਦੇਸ਼ ਲਈ ਉਨ੍ਹਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਲਈ ਇੱਕ ਵਿਸ਼ੇਸ਼ ਜਗ੍ਹਾ ਦੀ ਮੰਗ ਕੀਤੀ ਗਈ ਸੀ, ਜਿੱਥੇ ਕਿ ਦੇਸ਼ ਵਾਸੀਆਂ ਲਈ ਉਨ੍ਹਾਂ ਦੀ ਯਾਦਗਾਰ ਸਥਾਪਿਤ ਕੀਤੀ ਜਾ ਸਕੇ, ਪਰ ਕੇਂਦਰ ਸਰਕਾਰ ਵੱਲੋਂ ਪਰਿਵਾਰ ਦੀ ਇਸ ਬੇਨਤੀ ਨੂੰ ਠੁਕਰਾ ਦਿੱਤਾ ਗਿਆ ਹੈ । ਪਿਛਲੇ ਸਮਿਆਂ ਦੌਰਾਨ ਚਲਦੀ ਆ ਰਹੀ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਜਗ੍ਹਾ ‘ਰਾਜ ਘਾਟ’ ਹੋਣੀ ਚਾਹੀਦੀ ਸੀ । ਪਰ, ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਉਸ ਮਹਾਨ ਆਗੂ ਦਾ ਇਸ ਕਦਰ ਨਿਰਾਦਰ ਕਿਉਂ ਕਰ ਰਹੀ ਹੈ, ਜੋ ਇੱਕੋ-ਇੱਕ ਸਿੱਖ ਸਨ ਜਿੰਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਦਾ ਮਾਣ ਹਾਸਿਲ ਸੀ। ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਅਜਿਹੀ ਵਿਸ਼ਵ ਪ੍ਰਸਿੱਧ ਸ਼ਖਸੀਅਤ ਨਾਲ ਪੱਖਪਾਤ ਦੀ ਇਸ ਹੱਦ ਤੱਕ ਪਹੁੰਚ ਜਾਵੇਗੀ, ਪਰ ਡਾ. ਮਨਮੋਹਨ ਸਿੰਘ ਜੀ ਦਾ ਕੱਦ ਵਿਸ਼ਵ ਪੱਧਰ ‘ਤੇ ਹਮੇਸ਼ਾ ਉੱਚਾ ਹੀ ਰਹੇਗਾ । ਡਾ. ਮਨਮੋਹਨ ਸਿੰਘ ਜੀ ਨੇ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਭਾਰਿਆ । ਭਾਵੇਂ ਕਿ ਕਾਂਗਰਸ ਨਾਲ ਸਾਡੇ ਸਿਆਸੀ ਮਤਭੇਦ ਹਨ, ਪਰ ਰਾਜਨੀਤਕ ਅਤੇ ਸਿਆਸੀ ਸੰਬੰਧਾਂ ਤੋਂ ਉਪਰ ਉੱਠ ਕੇ ਡਾ. ਮਨਮੋਹਨ ਸਿੰਘ ਜੀ ਸਾਡੇ ਲਈ ਉੱਚ ਸਤਿਕਾਰ ਦੇ ਪਾਤਰ ਰਹਿਣਗੇ ।”

ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਦਿਤੀ ਪ੍ਰਤੀਕਿਰਿਆ

ਇਸ ਤੋਂ ਇਲਾਵਾ ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ” ਕੇਂਦਰ ਸਰਕਾਰ ਵੱਲੋਂ ਪਰਿਵਾਰ ਦੀ ਮੰਗ ਨੂੰ ਠੁਕਰਾ ਦਿੱਤਾ ਗਿਆ। ਡਾ: ਮਨਮੋਹਨ ਸਿੰਘ ਦੇ ਮਹਾਨ ਕੱਦ ਅਤੇ ਪੁਰਾਣੀ ਰਵਾਇਤ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰ ਨੇ ਸਿੱਖ ਕੌਮ ਨੂੰ ਮਤਰੇਏ ਵਰਗਾ ਅਹਿਸਾਸ ਕਰਵਾਇਆ ਹੈ। ਇਸ ਫੈਸਲੇ ਨਾਲ ਸਿੱਖ ਕੌਮ ਵਿੱਚ ਅਸੰਤੋਸ਼ ਅਤੇ ਨਿਰਾਸ਼ਾ ਪੈਦਾ ਹੋ ਸਕਦੀ ਹੈ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ

LEAVE A REPLY

Please enter your comment!
Please enter your name here