ਚੰਡੀਗੜ੍ਹ, 10 ਨਵੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਚੀਮਾ ਨੇ ਦੱਸਿਆ ਹੈ ਕਿ ਭਗਵੰਤ ਮਾਨ ਸਰਕਾਰ 6 ਮਹੀਨਿਆਂ ਵਿਚ ਵਿਦੇਸ਼ਾਂ ਤੋਂ 17 ਗੈਂਗਸਟਰ (Gangster) ਵਾਪਸ ਲਿਆਈ ਹੈ ।
ਪੰਜਾਬ ਪੁਲਸ ਨੇ ਕੰਨੇ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ 6 ਮਹੀਨਿਆਂ ਵਿਚ ਵਿਦੇਸ਼ਾਂ ਤੋਂ 17 ਗੈਂਗਸਟਰਾਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ । ਉਨਾਂ ਕਿਹਾ ਕਿ `ਗੈਂਗਸਟਰਾਂ ’ਤੇ ਵਾਰ` ਮੁਹਿੰਮ ਤਹਿਤ ਪੰਜਾਬ ਪੁਲਸ ਨੇ 1,61,266 ਛਾਪੇ ਮਾਰ ਕੇ 2,162 ਭਗੌੜਿਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਹੈ ।
ਅਫਰੀਦੀ ਸੀ 30 ਤੋਂ ਵਧ ਮਾਮਲਿਆਂ ਵਿਚ ਲੋੜੀਂਦਾ : ਚੀਮਾ
ਚੀਮਾ ਨੇ ਇਥੋਪੀਆ ਤੋਂ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਵਾਪਸ ਲਿਆਉਣ ਨੂੰ ਵੱਡੀ ਕਾਮਯਾਬੀ ਦੱਸਿਆ । ਉਨ੍ਹਾਂ ਕਿਹਾ ਕਿ ਅਫਰੀਦੀ `ਤੇ 5 ਲੱਖ ਰੁਪਏ ਦਾ ਇਨਾਮ ਸੀ ਅਤੇ ਉਹ 30 ਤੋਂ ਵੱਧ ਅਪਰਾਧਕ ਮਾਮਲਿਆਂ ਵਿਚ ਲੋੜੀਂਦਾ ਹੈ। 10 ਮਹੀਨਿਆਂ ਤੱਕ ਚੱਲੀ ਕੌਮਾਂਤਰੀ ਮੁਹਿੰਮ ਤੋਂ ਬਾਅਦ ਪੁਲਸ ਉਸ ਨੂੰ ਭਾਰਤ ਲਿਆਈ । ਚੀਮਾ ਨੇ ਦੋਸ਼ ਲਾਇਆ ਕਿ ਗੈਂਗਸਟਰ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੈਦਾ ਹੋਏ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਧਦੇ-ਫੁੱਲਦੇ ਰਹੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ -ਗੈਂਗਸਟਰ-ਮੁਕਤ ਬਣਾਉਣ ਲਈ ਵਚਨਬੱਧ ਹੈ ।









