ਮਨਪ੍ਰੀਤ ਇਆਲੀ ਹੋਏ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਲ

0
33
Joinning

ਚੰਡੀਗੜ੍ਹ, 9 ਜੂਨ 2026 : ਪੰਜਾਬ ਦੇ ਵਿਧਾਨ ਸਭਾ ਹਲਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ (Manpreet Singh Ayali) ਅੱਜ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ (Akali Dal Waris Punjab) ਵਿਚ ਸ਼ਾਮਲ ਹੋਏ ।

ਕੀ ਆਖਿਆ ਇਆਲੀ ਨੇ ਸ਼ਾਮਲ ਹੋਣ ਮਗਰੋਂ

ਇਸ ਮੌਕੇ ਬੋਲਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਮੁੱਖ ਏਜੰਡੇ (Main agenda) ‘ਤੇ ਚਾਨਣਾ ਪਾਇਆ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਪੰਜਾਬ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਅਤੇ ਸੰਗਠਨਾਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠਾ ਕਰਨਾ ਹੈ । ਇਸ ਸਮੇਂ ਪੰਜਾਬ ਅਤੇ ਪੰਜਾਬੀਅਤ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਪੰਥਕ ਤਾਕਤਾਂ ਵਿੱਚ ਏਕਤਾ ਬਹੁਤ ਜ਼ਰੂਰੀ ਹੈ ।

ਵੱਖ-ਵੱਖ ਪੰਥਕ ਪਾਰਟੀਆਂ ਮਤਭੇਦ ਭੁਲਾ ਕੇ ਸਾਂਝੇ ਪਲੇਟਫਾਰਮ ‘ਤੇ ਇਕੱਠੇ ਹੋਣਗੀਆਂ

ਇਆਲੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਥਕ ਏਕਤਾ ਦੇ ਸਮਰਥਕ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸ ਵੱਲ ਕੰਮ ਕਰਦੇ ਰਹਿਣਗੇ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਵੱਖ-ਵੱਖ ਪੰਥਕ ਪਾਰਟੀਆਂ ਆਪਣੇ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕ ਸਾਂਝੇ ਪਲੇਟਫਾਰਮ ‘ਤੇ ਇਕੱਠੇ ਹੋਣਗੀਆਂ, ਜਿਸ ਨਾਲ ਉਹ ਪੰਜਾਬ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰ ਸਕਣਗੇ ।

LEAVE A REPLY

Please enter your comment!
Please enter your name here