ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਮਿਲੀ ਵੱਡੀ ਰਾਹਤ

0
25

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਘੁਟਾਲੇ ਦੇ ਦੋਸ਼ਾਂ ਤਹਿਤ 24 ਸਤੰਬਰ ਨੂੰ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, IPC ਅਤੇ IT ਐਕਟ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਮਾਮਲਾ ਦਰਜ ਕੀਤੀ ਸੀ। ਇਸ ਤੋਂ ਬਾਅਦ ਲਗਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਪਰ ਮਨਪ੍ਰੀਤ ਬਾਦਲ ਵਿਜੀਲੈਂਸ ਦੇ ਹੱਥ ਨਹੀਂ ਆਏ।

LEAVE A REPLY

Please enter your comment!
Please enter your name here