ਅਮਰੀਕਾ ‘ਚ ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਬਣੀ ਪਹਿਲੀ ਮਹਿਲਾ ਸਿੱਖ ਜੱਜ

0
66

ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤੀਆਂ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ । ਦਰਅਸਲ ਅਮਰੀਕਾ ਵਿੱਚ ਪਹਿਲੀ ਵਾਰ ਕੋਈ ਭਾਰਤੀ ਮੂਲ ਦੀ ਮਹਿਲਾ ਜੱਜ ਬਣੀ ਹੈ। ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਹੈਰਿਸ ਕਾਊਂਟੀ ਵਿੱਚ ਜੱਜ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਉਹ ਅਮਰੀਕਾ ਵਿੱਚ ਜੱਜ ਬਣਨ ਵਾਲੀ ਪਹਿਲੀ ਸਿੱਖ ਮਹਿਲਾ ਵੀ ਬਣ ਗਈ ਹੈ।

ਮਨਪ੍ਰੀਤ ਮੋਨਿਕਾ ਸਿੰਘ ਦਾ ਜਨਮ ਅਤੇ ਪਾਲਣ ਪੋਸ਼ਣ ਹਿਊਸਟਨ, ਟੈਕਸਾਸ, ਅਮਰੀਕਾ ਵਿੱਚ ਹੋਇਆ। ਉਹ ਹੁਣ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਬੇਲੇਅਰ ਵਿੱਚ ਰਹਿੰਦੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਟੈਕਸਾਸ ਵਿੱਚ ਲਾਅ ਨੰਬਰ 4 ਵਿਖੇ ਹੈਰਿਸ ਕਾਉਂਟੀ ਸਿਵਲ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ। ਮੋਨਿਕਾ ਸਿੰਘ ਦੇ ਪਿਤਾ ਭਾਰਤੀ ਸਨ। ਉਹ 1970 ਦੇ ਦਹਾਕੇ ਦੇ ਸ਼ੁਰੂ ਵਿੱਚ ਭਾਰਤ ਤੋਂ ਅਮਰੀਕਾ ਚਲੇ ਗਏ ਸਨ। ਮੋਨਿਕਾ ਸਿੰਘ 20 ਸਾਲਾਂ ਤੋਂ ਵਕੀਲ ਵਜੋਂ ਕੰਮ ਕਰ ਰਹੀ ਸੀ। ਉਹ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਕਈ ਨਾਗਰਿਕ ਅਧਿਕਾਰ ਸੰਗਠਨਾਂ ਨਾਲ ਵੀ ਜੁੜੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ CM ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਮਨਪ੍ਰੀਤ ਮੋਨਿਕਾ ਸਿੰਘ ਨੇ ਸਹੁੰ ਚੁੱਕ ਸਮਾਗਮ ਵਿੱਚ ਕਿਹਾ ਕਿ ਇਹ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ ਕਿਉਂਕਿ ਮੈਂ ਹਿਊਸਟਨ ਦੀ ਨੁਮਾਇੰਦਗੀ ਕਰਦੀ ਹਾਂ, ਇਸ ਲਈ ਅਸੀਂ ਇਸ ਲਈ ਖੁਸ਼ ਹਾਂ। ਦੱਸ ਦੇਈਏ ਕਿ ਮਨਪ੍ਰੀਤ ਮੋਨਿਕਾ ਸਿੰਘ ਦੇ ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਸੂਬੇ ਦੇ ਪਹਿਲੇ ਦੱਖਣੀ ਏਸ਼ੀਆਈ ਜੱਜ ਅਤੇ ਭਾਰਤੀ-ਅਮਰੀਕੀ ਜੱਜ ਰਵੀ ਸੈਂਡਿਲ ਨੇ ਕੀਤੀ।

ਸਹੁੰ ਚੁੱਕ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਭਾਰਤੀ ਮੂਲ ਦੇ ਲੋਕ ਅਦਾਲਤ ਵਿੱਚ ਮੌਜੂਦ ਸਨ। ਇਸ ਦੌਰਾਨ ਜਸਟਿਸ ਸੈਂਡਿਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸੱਚਮੁੱਚ ਸਿੱਖ ਕੌਮ ਲਈ ਬਹੁਤ ਵੱਡਾ ਪਲ ਹੈ। ਮਨਪ੍ਰੀਤ ਨਾ ਸਿਰਫ਼ ਸਿੱਖਾਂ ਦੀ ਰਾਜਦੂਤ ਹੈ, ਸਗੋਂ ਉਹ ਹਰ ਰੰਗ ਦੀਆਂ ਔਰਤਾਂ ਲਈ ਰਾਜਦੂਤ ਹੈ।

ਗੌਰਤਲਬ ਹੈ ਕਿ ਇੱਕ ਅਨੁਮਾਨ ਮੁਤਾਬਕ ਅਮਰੀਕਾ ਵਿੱਚ ਸਿਖਾਂ ਦੀ ਗਿਣਤੀ 5 ਲੱਖ ਹੈ। ਇਨ੍ਹਾਂ ਵਿੱਚੋਂ ਕਰੀਬ 20 ਹਜ਼ਾਰ ਸਿੱਖ ਹਿਊਸਟਨ ਇਲਾਕੇ ਵਿੱਚ ਰਹਿੰਦੇ ਹਨ। ਹਿਊਸਟਨ ਦੇ ਮੇਅਰ ਸਿਲਵੇਸਟਰ ਟਰਨਰ ਨੇ ਕਿਹਾ ਕਿ ਇਹ ਸਿੱਖ ਭਾਈਚਾਰੇ ਲਈ ਹੀ ਨਹੀਂ, ਬਲਕਿ ਹਰ ਰੰਗ ਦੇ ਸਾਰੇ ਲੋਕਾਂ ਦੇ ਲਈ ਮਾਣ ਵਾਲਾ ਦਿਨ ਹੈ।

LEAVE A REPLY

Please enter your comment!
Please enter your name here