ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਦਾ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਮਾਨਯੋਗ ਅਦਾਲਤ ਵੱਲੋਂ ਦੋਵਾਂ ਨੂੰ ਜ਼ੁਡੀਸ਼ੀਅਲ ਰਿਮਾਂਡ ਤੇ ਭੇਜਿਆ ਗਿਆ ਹੈ, ਉੱਥੇ ਹੀ ਹੁਸ਼ਿਆਰਪੁਰ ਪੁਲਿਸ ਵੱਲੋਂ ਦੋਹਾਂ ਨੂੰ 2021 ਦੇ ਅਗਵਾ ਮਾਮਲੇ ਵਿੱਚ ਨਾਮਜ਼ਦ ਕਰਨ ਤੋਂ ਬਾਅਦ ਮਾਨਸਾ ਅਦਾਲਤ ਨੇ ਹੁਸ਼ਿਆਰਪੁਰ ਪੁਲਿਸ ਨੂੰ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।

ਇਹ ਵੀ ਪੜ੍ਹੋ: ADGP ਨਾਲ ਮੀਟਿੰਗ ਤੋਂ ਬਾਅਦ ਈਸਾਈ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ

ਐਡਵੋਕੇਟ ਅਮਿਤ ਅਗਨੀਹੋਤਰੀ ਨੇ ਦੱਸਿਆ ਕਿ ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੱਜ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਥੇ ਮਾਨਯੋਗ ਅਦਾਲਤ ਨੇ ਦੋਹਾਂ ਨੂੰ ਜ਼ੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਦੋਹਾਂ ਨੂੰ ਕਿਡਨੈਪਿੰਗ ਮਾਮਲੇ ਵਿੱਚ ਨਾਮਜ਼ਦ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਦੋਹਾਂ ਦਾ ਟਰਾਂਜਿਟ ਰਿਮਾਂਡ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਸੀ ਕਿਉਂਕਿ ਇਨ੍ਹਾਂ ਦੋਵਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਰੇਕੀ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਸਕਿਉਰਿਟੀ ਜ਼ਿਆਦਾ ਹੋਣ ਕਾਰਨ ਇਹ ਅਸਫਲ ਰਹੇ।

ਇਹ ਵੀ ਪੜ੍ਹੋ: ਜਗਦੀਪ ਸਿੰਘ ਕਾਹਲੋਂ ਨੈਸ਼ਨਲ ਗੇਮਜ਼ ਲਈ ਸਾਈਕਲਿੰਗ ਖੇਡ ਦੇ ਤਕਨੀਕੀ ਅਧਿਕਾਰੀ ਨਿਯੁਕਤ

ਦੱਸ ਦਈਏ ਕਿ ਹੁਣ ਇਨ੍ਹਾਂ ਦੋਹਾਂ ਨੂੰ ਹੁਸ਼ਿਆਰਪੁਰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਿੱਥੇ ਹੁਸ਼ਿਆਰਪੁਰ ਪੁਲਿਸ ਕਿਡਨੈਪਿੰਗ ਮਾਮਲੇ ‘ਚ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕਰੇਗੀ।