ਪੈਰਿਸ ਓਲੰਪਿਕ ਵਿੱਚ ਨਿਸ਼ਾਨੇਬਾਜ਼ ਮਨੂ ਭਾਕਰ ਨੇ ਜਿੱਤਿਆ ਕਾਂਸੀ ਦਾ ਤਗਮਾ
ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਗਮਾ ਹੈ। ਐਤਵਾਰ ਨੂੰ ਹੋਏ ਫਾਈਨਲ ਮੁਕਾਬਲੇ ‘ਚ ਉਹ ਸੋਨ ਤਗਮੇ ਤੋਂ ਖੁੰਝ ਗਈ। ਮਨੂ ਭਾਕਰ ਨਿਸ਼ਾਨੇਬਾਜ਼ੀ ਵਿੱਚ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।
ਇਹ ਵੀ ਪੜ੍ਹੋ: ਮੋਹਾਲੀ ‘ਚ ਫਿਰੌਤੀ ਨਾ ਮਿਲਣ ‘ਤੇ ਹੰਗਾਮਾ, ਹੋਟਲਾਂ ‘ਚ ਕੀਤੀ ਭੰਨਤੋੜ
ਮਨੂ ਭਾਕਰ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਗੋਰੀਆ ਪਿੰਡ ਦਾ ਰਹਿਣ ਵਾਲਾ ਹੈ। ਮਨੂ ਨੇ ਕੁਆਲੀਫਿਕੇਸ਼ਨ ਈਵੈਂਟ ਵਿੱਚ 600 ਵਿੱਚੋਂ 580 ਅੰਕ ਹਾਸਲ ਕੀਤੇ ਅਤੇ 45 ਨਿਸ਼ਾਨੇਬਾਜ਼ਾਂ ਵਿੱਚੋਂ ਤੀਜੇ ਸਥਾਨ ’ਤੇ ਰਹੀ।