ਪੰਜਾਬ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਤੋਂ 15 ਮਾਰਚ ਤੱਕ ਚੱਲੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। 4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ। ਪੰਜਾਬ ਦਾ ਬਜਟ 1 ਤੋਂ 15 ਮਾਰਚ ਤੱਕ ਚੱਲੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਰੀ ਸਾਂਝੀ ਕੀਤੀ ਹੈ।
ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ :-
1ਸੁਲਤਾਨਪੁਰ ਲੋਧੀ ਵਿੱਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਜੰਗੀ ਵਿਧਵਾਵਾਂ ਨੂੰ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਪੈਨਸ਼ਨ ਦਿੱਤੀ ਜਾਵੇਗੀ।
2 ਅਧਿਆਪਕਾਂ ਦੀ ਬਦਲੀ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ। ਨਵੀਂ ਤਬਾਦਲਾ ਨੀਤੀ ਵਿੱਚ ਕੁਝ ਹੋਰ ਬਿਮਾਰੀਆਂ ਨੂੰ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮਾਹਿਰ ਅਤੇ ਚੰਗੇ ਅਧਿਕਾਰੀ ਹੁਣ ਹੋਰ ਰਾਜਾਂ ਅਤੇ ਏਜੰਸੀਆਂ ਨੂੰ ਵੀ ਸਲਾਹਕਾਰ ਸੇਵਾਵਾਂ ਪ੍ਰਦਾਨ ਕਰ ਸਕਣਗੇ।
3 ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ MSME ਨੂੰ ਬਿਹਤਰ ਢੰਗ ਨਾਲ ਚਲਾਉਣ ਲਈ MSME ਵਿੰਗ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਹ ਵਿੰਗ MSME ਦੀਆਂ ਸਮੱਸਿਆਵਾਂ ਨੂੰ ਦੇਖੇਗਾ।
4 ਪੰਜਾਬ ਵਿੱਚ ਲੰਬੇ ਸਮੇਂ ਤੋਂ ਪ੍ਰੋਫੈਸਰਾਂ ਦੀ ਭਰਤੀ ਨਹੀਂ ਕੀਤੀ ਗਈ। 612 ਅਸਾਮੀਆਂ ਖਾਲੀ ਪਈਆਂ ਸਨ। ਪ੍ਰੋਫੈਸਰ ਇੱਥੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ਦੇ ਆਧਾਰ ‘ਤੇ ਪੜ੍ਹਾਉਂਦੇ ਸਨ। ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਪ੍ਰੋਫੈਸਰਾਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਹ ਛੋਟ 37 ਤੋਂ 6 ਵਧਾ ਕੇ 45 ਸਾਲ ਕਰ ਦਿੱਤੀ ਗਈ ਹੈ।
ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ 612 ਅਸਾਮੀਆਂ ਭਰੀਆਂ ਜਾਣਗੀਆਂ।
7 ਮਲੇਰਕੋਟਲਾ ਅਤੇ ਫਰੀਦਕੋਟ ਵਿੱਚ ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ।
8 ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦੀ ਮਦਦ ਲਈ ਚਮਕੌਰ ਦੇ ਵਿਧਾਇਕ ਡਾ: ਚਰਨਜੀਤ ਸਿੰਘ, ਡਾ: ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਸਾਰੇ ਬਾਰਡਰਾਂ ‘ਤੇ ਕੈਂਪ ਲਗਾਉਣਗੇ।