ਚੰਡੀਗੜ੍ਹ ‘ਚ ਹੁਣ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ, ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲਿਆ ਫੈਸਲਾ || Chandigarh News

0
46
Markets in Chandigarh will now be open 24 hours, the administration has taken a decision in view of the benefits of traders and shopkeepers

ਚੰਡੀਗੜ੍ਹ ‘ਚ ਹੁਣ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ, ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲਿਆ ਫੈਸਲਾ

ਚੰਡੀਗੜ੍ਹ ਪ੍ਰਸ਼ਾਸਨ ਨੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ | ਉਹਨਾਂ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਦਰਅਸਲ , ਚੰਡੀਗੜ੍ਹ ਦੇ ਵਪਾਰੀ ਕਈ ਦਿਨਾਂ ਤੋਂ ਇਸ ਦੀ ਮੰਗ ਕਰ ਰਹੇ ਸਨ। 24 ਘੰਟੇ ਦੁਕਾਨ ਖੋਲ੍ਹਣ ਲਈ, ਪਹਿਲਾਂ ਤੁਹਾਨੂੰ ਕਿਰਤ ਵਿਭਾਗ ਦੀ ਵੈੱਬਸਾਈਟ ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਵੀ ਕੀਤੇ ਜਾਰੀ

ਇਸ ਦੇ ਨਾਲ ਹੀ ਪ੍ਰਸ਼ਾਸਨ ਨੇ 24 ਘੰਟੇ ਦੁਕਾਨਾਂ ਖੋਲ੍ਹਣ ਲਈ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਪਰ ਦੱਸ ਦਈਏ ਕਿ ਇਹ ਹੁਕਮ ਸ਼ਰਾਬ ਦੀਆਂ ਦੁਕਾਨਾਂ, ਪੱਬਾਂ, ਬਾਰਾਂ ਅਤੇ ਕਲੱਬਾਂ ‘ਤੇ ਲਾਗੂ ਨਹੀਂ ਹੋਵੇਗਾ।  ਉਨ੍ਹਾਂ ਦਾ ਸਮਾਂ ਪਹਿਲਾਂ ਹੀ ਤੈਅ ਕੀਤਾ ਹੋਇਆ ਰਹੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਮੁਲਾਜ਼ਮ ਨੂੰ 9 ਘੰਟੇ ਤੋਂ ਵੱਧ ਕੰਮ ਨਹੀਂ ਕਰਵਾਇਆ ਜਾ ਸਕਦਾ ਅਤੇ ਉਸ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਵੀ ਦੇਣੀ ਪਵੇਗੀ। ਜਿਸ ਲਈ ਉਸਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਹਰ ਕਰਮਚਾਰੀ ਨੂੰ ਲਗਾਤਾਰ 5 ਘੰਟੇ ਕੰਮ ਕਰਨ ਤੋਂ ਬਾਅਦ ਘੱਟੋ-ਘੱਟ ਅੱਧੇ ਘੰਟੇ ਦਾ ਆਰਾਮ ਦਿੱਤਾ ਜਾਵੇਗਾ। ਹਫ਼ਤੇ ਵਿੱਚ ਵੱਧ ਤੋਂ ਵੱਧ 48 ਘੰਟੇ ਕੰਮ ਕੀਤਾ ਜਾ ਸਕਦਾ ਹੈ। ਜੇਕਰ ਰਾਤ 10 ਵਜੇ ਤੋਂ ਬਾਅਦ ਵੀ ਦੁਕਾਨ ਖੁੱਲ੍ਹੀ ਰਹਿੰਦੀ ਹੈ ਤਾਂ ਦੁਕਾਨ ਮਾਲਕ ਨੂੰ ਸਾਰੇ ਕਰਮਚਾਰੀਆਂ ਅਤੇ ਗਾਹਕਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣੇ ਹੋਣਗੇ।

ਇਹ ਵੀ ਪੜ੍ਹੋ : ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, AIIMS ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਦੁਕਾਨ ਦੇ ਅੰਦਰ ਲਗਾਉਣੇ ਹੋਣਗੇ ਸੀਸੀਟੀਵੀ ਕੈਮਰੇ

ਜੇਕਰ ਕੋਈ ਮਹਿਲਾ ਕਰਮਚਾਰੀ ਰਾਤ 8 ਵਜੇ ਤੋਂ ਬਾਅਦ ਕੰਮ ‘ਤੇ ਹੈ ਤਾਂ ਉਸ ਤੋਂ ਲਿਖਤੀ ਸਹਿਮਤੀ ਲੈਣੀ ਪਵੇਗੀ। ਮਹਿਲਾ ਕਰਮਚਾਰੀਆਂ ਲਈ ਵੱਖਰਾ ਲਾਕਰ, ਸੁਰੱਖਿਆ ਅਤੇ ਆਰਾਮ ਕਮਰੇ ਦਾ ਪ੍ਰਬੰਧ ਕਰਨਾ ਹੋਵੇਗਾ। ਕੰਮ ਖਤਮ ਹੋਣ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਦੁਕਾਨ ਮਾਲਕ ਦੀ ਹੋਵੇਗੀ। ਦੁਕਾਨ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਉਣੇ ਹੋਣਗੇ। ਜਿਸ ਦੀ ਰਿਕਾਰਡਿੰਗ ਦਾ ਬੈਕਅੱਪ ਘੱਟੋ-ਘੱਟ 15 ਦਿਨਾਂ ਲਈ ਰੱਖਣਾ ਹੋਵੇਗਾ। ਮਹਿਲਾ ਮੁਲਾਜ਼ਮਾਂ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਤੋਂ ਇਲਾਵਾ ਸਾਰੇ ਸਰਕਾਰੀ ਅਤੇ ਤਿਉਹਾਰਾਂ ਮੌਕੇ ਛੁੱਟੀ ਦੇਣੀ ਪਵੇਗੀ। ਜੇਕਰ ਕੋਈ ਕਰਮਚਾਰੀ ਵਾਧੂ ਕੰਮ ਕਰਦਾ ਹੈ ਤਾਂ ਉਸਨੂੰ ਓਵਰਟਾਈਮ ਦੇਣਾ ਪਵੇਗਾ।

 

 

 

LEAVE A REPLY

Please enter your comment!
Please enter your name here