ਗੁਰੂਹਰਸਹਾਏ ਤੋਂ ਇੱਕ ਬੇਹੱਦ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇੱਥੇ ਇੱਕ ਬੱਚੇ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਹੈ। ਇੱਥੇ ਪਿੰਡ ਵਿਰਕ ਖੁਰਦ ( ਕਰਕਾਂਦੀ ) ਵਿਖੇ 10 ਸਾਲਾਂ ਇੱਕ ਪ੍ਰਵਾਸੀ ਬੱਚੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।
ਪੁਲਿਸ ਨੇ ਮ੍ਰਿਤਕ ਦੇਹ ਲਈ ਕਬਜ਼ੇ ‘ਚ
ਜਿਸ ਬੱਚੇ ਦੀ ਮੌ.ਤ ਹੋਈ ਹੈ।ਉਸਦਾ ਨਾਂ ਕਰਨ ਦੱਸਿਆ ਜਾ ਰਿਹਾ ਹੈ ਤੇ ਉਹ ਪਿੰਡ ਅਰਾਈਆਂਵਾਲਾ ਦਾ ਰਹਿਣ ਵਾਲਾ ਹੈ। ਕਰਨ ਨੇ ਫਾਂਸੀ ਲਗਾ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਕਰਨ ਦਾ ਪਿਤਾ ਮੱਧ ਪ੍ਰਦੇਸ਼ ਵਿੱਚ ਰਹਿੰਦਾ ਹੈ ਅਤੇ ਉਹ ਆਪਣੀ ਮਾਤਾ ਨਾਲ ਪਿੰਡ ਅਰਾਈਆਂ ਵਾਲਾ ਵਿਖੇ ਰਹਿ ਰਿਹਾ ਸੀ। ਉਹ ਚੌਥੀ ਜਮਾਤ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਕਿ ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ‘ਤੋਂ ਬਾਅਦ ਉਹ ਡਰ ਗਿਆ ਤੇ ਇਹ ਕਦਮ ਚੁੱਕ ਲਿਆ।
ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਂਡ ਨੇ ਹਰੀਸ਼ ਚੌਧਰੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ || Latest…
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਧਸ਼ਫ ਅਤੁਲ ਸੋਨੀ ਨੇ ਦੱਸਿਆ ਕਿ ਕਰਨ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਹੈ। ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ਕਰਕੇ ਉਹ ਡਰ ਗਿਆ। ਇਸ ਤੋਂ ਬਾਅਦ ਉਸ ਨੇ ਬਾਹਰ ਖੇਤਾਂ ਵਿੱਚ ਜਾ ਕੇ ਇੱਕ ਪਾਈਪ ਨਾਲ ਲਟਕ ਕੇ ਫਾਹਾ ਲੈ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।