ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਬਾਰਡਰ ‘ਤੇ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ 30 ਦਸੰਬਰ ਨੂੰ ਕੀਤੇ ਜਾਣ ਵਾਲੇ ਪੰਜਾਬ ਬੰਦ ਸਬੰਧੀ ਅੱਜ ਖਨੌਰੀ ਬਾਰਡਰ ‘ਤੇ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਚੈਂਬਰ ਆਫ਼ ਕਾਮਰਸ ਦੇ ਨੁਮਾਇੰਦੇ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ, ਵੱਖ-ਵੱਖ ਯੂਨੀਅਨਾਂ ਦੇ ਆਗੂ ਭਾਗ ਲੈਣਗੇ।
ਡੱਲੇਵਾਲ ਦਾ ਮਰਨ ਵਰਤ ਅੱਜ 31ਵੇਂ ਦਿਨ ਵੀ ਜਾਰੀ
ਦੱਸ ਦਈਏ ਕਿ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 31ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਚਿੰਤਾਜਨਕ ਹੈ। ਉਨ੍ਹਾਂ ਨੇ 30 ਦਿਨਾਂ ਤੋਂ ਕੁਝ ਨਹੀਂ ਖਾਧਾ ਅਤੇ ਪਾਣੀ ਤੋਂ ਇਲਾਵਾ ਕੁਝ ਨਹੀਂ ਪੀਤਾ। ਉਨ੍ਹਾਂ ਦੇ ਹੱਥ ਪੀਲੇ ਹੋ ਗਏ ਹਨ। ਹੁਣ ਉਨ੍ਹਾਂ ਨੂੰ ਬੋਲਣ ਚ ਵੀ ਸਮੱਸਿਆ ਆ ਰਹੀ ਹੈ।
ਵੀਰ ਬਾਲ ਦਿਵਸ ਮੌਕੇ PM ਮੋਦੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ