ਅੰਮ੍ਰਿਤਸਰ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ, ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ ਸ਼ੰਭੂ ਮੋਰਚੇ ਦੇ ਇੱਕਠ ਲਈ ਤਿਆਰ ਕੀਤੇ ਪ੍ਰੋਗਰਾਮ

0
61

ਅੰਮ੍ਰਿਤਸਰ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ, ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ ਸ਼ੰਭੂ ਮੋਰਚੇ ਦੇ ਇੱਕਠ ਲਈ ਤਿਆਰ ਕੀਤੇ ਪ੍ਰੋਗਰਾਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲ੍ਹਾ ਅੰਮ੍ਰਿਤਸਰ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨੀ ਮਜਦੂਰੀ ਮੰਗਾਂ ਨੂੰ ਪੂਰਾ ਕਰਵਾਓਣ ਲਈ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਰੀ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ 22 ਮਈ ਨੂੰ ਲੱਖਾਂ ਦੇ ਇੱਕਠ ਕੀਤੇ ਜਾਣਗੇ।

 ਇਹ ਵੀ ਪੜ੍ਹੋ; ਪੁਲਿਸ ਨੇ ਹਥਿਆਰਾਂ ਸਮੇਤ ਨੌਜਵਾਨ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਅੰਜ਼ਾਮ…

ਓਹਨਾ ਕਿਹਾ ਕਿ ਜ਼ਿਲ੍ਹੇ ਅੰਮ੍ਰਿਤਸਰ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਔਰਤਾਂ ਦੇ ਕਾਫਲੇ ਸ਼ਾਮਿਲ ਹੋਣਗੇ। ਓਹਨਾ ਕਿਹਾ ਕਿ ਜਿੰਨਾ ਤਾਕਤਾਂ ਮੋਰਚੇ ਪ੍ਰਤੀ ਉਦਾਸੀਨ ਤਰੀਕੇ ਦਾ ਪ੍ਰਚਾਰ ਕਰ ਰਹੀਆਂ ਹਨ 22 ਦੇ ਇੱਕਠ ਓਹਨਾ ਦੇ ਮੂੰਹ ਬੰਦ ਕਰ ਦੇਣਗੇ। ਓਹਨਾ ਜਾਣਕਾਰੀ ਦਿੱਤੀ ਕਿ ਮੋਰਚੇ ਦੇ ਚਲਦੇ ਪਿੰਡਾਂ ਵਿੱਚ ਵੱਡੇ ਪੱਧਰ ਤੇ ਫੰਡ ਹੋ ਰਹੇ ਹਨ ਅਤੇ ਮੋਰਚੇ ਵਿੱਚ ਲਗਾਤਾਰ ਚਲਦੇ ਲੰਗਰਾਂ ਲਈ ਪਿੰਡ ਪੱਧਰ ਤੇ ਕਣਕ ਇੱਕਠੀ ਕੀਤੀ ਜਾ ਰਹੀ ਹੈ।

ਓਹਨਾ ਕਿਹਾ ਕਿ ਅੱਜ ਮੋਰਚਾ ਪੂਰੇ ਦੇਸ਼ ਅੰਦਰ ਜੋਰ ਫ਼ੜ ਚੁੱਕਾ ਹੈ ਜਿਸਦੇ ਚਲਦੇ ਪੰਜਾਬ, ਹਰਿਆਣਾ, ਤਾਮਿਲਨਾਡੂ, ਰਾਜਿਸਥਾਨ, ਯੂਪੀ, ਕਰਨਾਟਕ ਸਮੇਤ ਹੋਰ ਰਾਜਾਂ ਵਿਚ ਭਾਜਪਾ ਲੀਡਰਾਂ ਦਾ ਖੁੱਲ੍ਹ ਕੇ ਵਿਰੋਧ ਹੋ ਰਿਹਾ ਹੈ।

ਓਹਨਾ ਕਿਹਾ ਕਿ ਇਹ ਅੰਦੋਲਨ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ ਬਣਾਉਣ, ਕਿਸਾਨ ਮਜ਼ਦੂਰ ਦੀ ਸੰਪੂਰਨ ਕਰਜ਼ਾ ਮੁਕਤੀ, ਕਿਸਾਨ ਅਤੇ ਖੇਤ ਮਜ਼ਦੂਰ ਲਈ ਪੈਨਸ਼ਨ ਸਕੀਮ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਤੇ ਦਿਹਾੜੀ 700 ਕਰਨ, ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਕੱਢਣ, ਆਦਿਵਾਸੀਆਂ ਦੇ ਅਧਿਕਾਰਾਂ ਲਈ ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ ਸਮੇਤ ਹੋਰ ਅਹਿਮ ਮੰਗਾਂ ਦੀ ਪ੍ਰਾਪਤੀ ਤੱਕ ਸ਼ਾਂਤਮਈ ਤਰੀਕੇ ਨਾਲ ਜਾਰੀ ਰਹੇਗਾ। ਇਸ ਮੌਕੇ ਜਿਲ੍ਹਾ ਆਗੂ ਕੰਧਾਰ ਸਿੰਘ ਭੋਏਵਾਲ, ਬਲਦੇਵ ਸਿੰਘ ਬੱਗਾ, ਸੁਖਦੇਵ ਸਿੰਘ ਚਾਟੀਵਿੰਡ, ਕੁਲਜੀਤ ਸਿੰਘ ਕਾਲੇ,ਬਲਵਿੰਦਰ ਸਿੰਘ ਰੁਮਾਣਾਚੱਕ, ਬਾਜ਼ ਸਿੰਘ ਸਾਰੰਗੜਾ ਤੋਂ ਇਲਾਵਾ ਵੱਖ ਵੱਖ ਜੋਨਾਂ ਦੇ ਪ੍ਰਧਾਨ ਸਕੱਤਰ ਅਤੇ ਹੋਰ ਆਗੂ ਹਾਜ਼ਿਰ ਰਹੇ ।

LEAVE A REPLY

Please enter your comment!
Please enter your name here