ਪੰਜਾਬ ‘ਚ ਮੀਂਹ ਤੇ ਤੂਫਾਨ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮਾਨਸੂਨ ਹਿਮਾਚਲ ਪ੍ਰਦੇਸ਼ ਤੋਂ ਹੁੰਦੇ ਹੋਏ ਪੰਜਾਬ ਪਹੁੰਚ ਗਿਆ ਹੈ। ਆਉਣ ਵਾਲੇ 2-3 ਦਿਨਾਂ ‘ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਮਾਨਸੂਨ ਸਰਗਰਮ ਹੋਣ ਦਾ ਅਨੁਮਾਨ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਉੱਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਕੀਤਾ ਜਾਰੀ
ਪੰਜਾਬ ਦੀ ਗੱਲ ਕਰੀਏ ਤਾਂ IMD ਨੇ ਅੱਜ 29 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੀ ਚੇਤਾਵਨੀ ਦੇ ਨਾਲ ਪੰਜਾਬ ਲਈ ਗਰਮ ਅਤੇ ਨਮੀ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ || Latest News
ਆਈਐਮਡੀ ਨੇ ਰਾਜ ਦੇ ਕੁਝ ਹਿੱਸਿਆਂ ਵਿੱਚ 10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼ ਅਤੇ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਹੈ