ਮੈਕਸੀਕੋ ‘ਚ ਇੱਕ ਮਾਲ ਗੱਡੀ ਨੂੰ ਭਿਆਨਕ ਅੱਗ ਲੱਗ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੈਕਸੀਕੋ ‘ਚ ਇੱਕ ਮਾਲ ਗੱਡੀ ਅਤੇ ਇੱਕ ਤੇਲ ਟੈਂਕਰ ਦੀ ਟੱਕਰ ਤੋਂ ਬਾਅਦ ਦਰਜਨਾਂ ਘਰਾਂ ਨੂੰ ਅੱਗ ਲੱਗਣ ਦੀ ਖ਼ਬਰ ਹੈ। ਸਥਾਨਕ ਮੀਡੀਆ ਮੁਤਾਬਕ ਤੇਲ ਟੈਂਕਰ ਵਾਲੇ ਟਰੱਕ ਦੇ ਡਰਾਈਵਰ ਨੇ ਟਰੇਨ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਟਰ ਦੇਵੇਗੀ ਸਰਕਾਰ
ਮੀਡੀਆ ਦੇ ਅਨੁਸਾਰ ਮੱਧ ਮੈਕਸੀਕੋ ਵਿੱਚ ਇੱਕ ਮਾਲ ਗੱਡੀ ਨੂੰ ਇੱਕ ਤੇਲ ਟੈਂਕਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਮਾਲ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਇਸ ਨਾਲ ਨੇੜਲੇ ਘਰ ਵੀ ਅੱਗ ਦੀ ਲਪੇਟ ਵਿੱਚ ਆ ਗਏ ਹਨ।
ਇਸ ਘਟਨਾ ਤੋਂ ਬਾਅਦ ਸਥਾਨਕ ਸਰਕਾਰ ਨੇ ਕਿਹਾ ਕਿ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਜਾਰੀ ਹਨ। ਫਿਲਹਾਲ ਇਸ ਘਟਨਾ ‘ਚ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਰਾਜ ਦੇ ਫਾਇਰ ਚੀਫ ਮਿਗੁਏਲ ਮੁਰੀਲੋ ਨੇ ਕਿਹਾ ਕਿ ਟੈਂਕਰ ਦੇ ਓਵਰਪਾਸ ਨਾਲ ਟਕਰਾਉਣ ਅਤੇ ਨੇੜਲੇ ਰਿਹਾਇਸ਼ੀ ਖੇਤਰ ਵਿੱਚ ਅੱਗ ਲੱਗਣ ਤੋਂ ਬਾਅਦ 800 ਤੋਂ 1,000 ਲੋਕਾਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।