ਉੱਤਰੀ ਮੈਕਸੀਕੋ ‘ਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ 19 ਲੋਕਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਹੀ ਇਸ ਹਾਦਸੇ ਵਿਚ 18 ਲੋਕ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ 37 ਲੋਕ ਸਵਾਰ ਸਨ।
ਰਾਜ ਨਾਗਰਿਕ ਸੁਰੱਖਿਆ ਦਫ਼ਤਰ ਦੇ ਨਿਰਦੇਸ਼ਕ ਰਾਏ ਨਵਰੇਟੇ ਨੇ ਕਿਹਾ ਕਿ ਹਾਦਸਾ ਬੰਦਰਗਾਹ ਸ਼ਹਿਰ ਮਾਜਾਤਲਾਨ ਦੇ ਨੇੜੇ ਐਲੋਟੇ ਟਾਊਨਸ਼ਿਪ ‘ਚ ਵਾਪਰਿਆ। ਜ਼ਖ਼ਮੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।