ਨਾਬਾਲਗ ਲੜਕੀ ਨਾਲ ਸਮੂਹਿਕ ਜਬਰ – ਜਨਾਹ , ਮਾਮਲਾ ਦਰਜ
ਸਮਾਣਾ : ਨਜ਼ਦੀਕੀ ਪਿੰਡ ਨਿਵਾਸੀ ਇੱਕ ਨਾਬਾਲਗ ਲੜਕੀ ਦੇ ਨਾਲ ਤਿੰਨ ਨਬਾਲਗ ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜਨਾਹ ਦੀ ਘਟਨਾ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਦਾਖ਼ਲ ਕਰਵਾਇਆ ਗਿਆ ਹੈ।
ਸਦਰ ਥਾਣਾ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਐਤਵਾਰ ਦੁਪਹਿਰ ਸਮੇਂ ਜਦੋਂ ਉਹ ਆਪਣੇ ਘਰ ਤੋਂ ਕਿਸੇ ਕੰਮ ਲਈ ਬਾਹਰ ਆਈ ਤਾਂ ਉਕਤ ਨੌਜਵਾਨ ਉਸ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਕਿਸੇ ਸੁੰਨਸਾਨ ਥਾਂ ’ਤੇ ਲੈ ਗਏ ਅਤੇ ਉਸ ਨਾਲ ਗੈਂਗ ਰੇਪ ਕੀਤਾ। ਪੁਲਿਸ ਅਧਿਕਾਰੀ ਅਨੁਸਾਰ ਕੁਝ ਸਮੇਂ ਤੱਕ ਲੜਕੀ ਦੇ ਘਰ ਨਾ ਪੁਹੰਚਣ ’ਤੇ ਉਸ ਦੇ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ।
ਸੈਰ ਕਰਦੀ ਨਵ ਵਿਆਹੁਤਾ ‘ਤੇ ਹੋਈ ਫਾਇਰਿੰਗ || Punjab News
ਇਸ ਦੌਰਾਨ ਸ਼ਾਮ ਨੂੰ ਕਿਸੇ ਸੁੰਨਸਾਨ ਥਾਂ ਤੋਂ ਲੜਕੀ ਨੂੰ ਬਰਾਮਦ ਕਰ ਕੇ ਘਰ ਲਿਆਂਦਾ ਗਿਆ। ਜਦੋਂ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਫਰਾਰ ਹੋ ਗਏ। ਮਾਮਲੇ ਦੀ ਨੋਡਲ ਅਧਿਕਾਰੀ ਸਬ ਇੰਸਪੈਕਟਰ ਸੰਦੀਪ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਤੇ ਸਵੈਪ ਜਾਂਚ ਲਈ ਲੈਬ ’ਚ ਭੇਜੇ ਜਾ ਰਹੇ ਹਨ।
ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਕਾਰਵਾਈ ਜਾਰੀ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਅਰਸ਼ਦੀਪ ਸਿੰਘ, ਦਿਲਪ੍ਰੀਤ ਸਿੰਘ, ਅਰਮਾਨ ਦੇ ਖ਼ਿਲਾਫ਼ ਅਧੀਨ ਧਾਰਾ 70(2)ਬੀ. ਐਨ. ਐਸ ਪਾਸਕੋ ਐਕਟ ਦੀ ਧਾਰਾਵਾਂ ਤਹਿਤ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਕਾਰਵਾਈ ਜਾਰੀ ਹੈ। ਇਸ ਮਾਮਲੇ ’ਚ ਪੀੜਤ ਲੜਕੀ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਬਿਆਨ ਦਰਜ ਕਰਵਾਏ ਜਾਣਗੇ।