ਪਾਕਿਸਤਾਨ ਤੋਂ ਲਾਪਤਾ ਬੱਚਾ ਪੰਜਾਬ ਦੀ ਜੇਲ੍ਹ ‘ਚ ਬੰਦ , ਬੱਚੇ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਪੱਤਰ
ਪਾਕਿਸਤਾਨੀ ਬੱਚਾ ਪਿਛਲੇ ਇੱਕ ਸਾਲ ਤੋਂ ਪੰਜਾਬ ਦੀ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਪਾਕਿਸਤਾਨ ਦੇ ਐਬਟਾਬਾਦ ਦੇ ਰਹਿਣ ਵਾਲੇ ਮੁਹੰਮਦ ਅਲੀ ਨੂੰ ਬੀਐਸਐਫ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਕਰਦੇ ਹੋਏ ਫੜ ਲਿਆ ਸੀ। ਉਦੋਂ ਤੋਂ ਉਹ ਸ਼ਿਮਲਾਪੁਰੀ ਦੇ ਬਾਲ ਘਰ ਵਿੱਚ ਹੈ।
ਇਹ ਵੀ ਪੜ੍ਹੋ- ਜਲੰਧਰ ‘ਚ ਨਵੇਂ CM ਹਾਊਸ ਨੂੰ ਲੈ ਕੇ ਸਿਆਸੀ ਹੰਗਾਮਾ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਸਿਆ ਤੰਜ
ਅਲੀ ਦੇ ਪਰਿਵਾਰ ਨੇ ਹਿਊਮਨ ਰਾਈਟਸ ਤੋਂ ਮਦਦ ਦੀ ਅਪੀਲ ਕੀਤੀ ਹੈ। ਇੱਥੋਂ ਤੱਕ ਕਿ ਪਾਕਿਸਤਾਨ ਸਰਕਾਰ ਨੇ ਵੀ ਭਾਰਤ ਸਰਕਾਰ ਦੇ ਸਾਹਮਣੇ ਇਸ ਬੱਚੇ ਦੀ ਵਕਾਲਤ ਕੀਤੀ ਹੈ। ਪਾਕਿਸਤਾਨ ਸਰਕਾਰ ਵੱਲੋਂ ਬੱਚੇ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜਿਆ ਗਿਆ ਹੈ।
ਪਰਿਵਾਰ ਦਾ ਇਕਲੌਤਾ ਪੁੱਤਰ
ਮੁਹੰਮਦ ਅਲੀ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ, ਪਰ ਉਹ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਿਉਂ ਕਰ ਰਿਹਾ ਸੀ? ਇੱਥੋਂ ਤੱਕ ਕਿ ਉਸ ਦੇ ਪਰਿਵਾਰ ਕੋਲ ਵੀ ਇਸ ਸਵਾਲ ਦਾ ਜਵਾਬ ਨਹੀਂ ਹੈ।