Home News ਬੱਸ ਨੇ ਐਕਟੀਵਾ ਨੂੰ ਮਾਰੀ ਜ਼ਬਰਦਸਤ ਟੱਕਰ, ਐਕਟੀਵਾ ਸਵਾਰ ਮਾਂ-ਪੁੱਤ ਹੋਏ ਗੰਭੀਰ ਜ਼ਖਮੀ

ਬੱਸ ਨੇ ਐਕਟੀਵਾ ਨੂੰ ਮਾਰੀ ਜ਼ਬਰਦਸਤ ਟੱਕਰ, ਐਕਟੀਵਾ ਸਵਾਰ ਮਾਂ-ਪੁੱਤ ਹੋਏ ਗੰਭੀਰ ਜ਼ਖਮੀ

0
ਬੱਸ ਨੇ ਐਕਟੀਵਾ ਨੂੰ ਮਾਰੀ ਜ਼ਬਰਦਸਤ ਟੱਕਰ, ਐਕਟੀਵਾ ਸਵਾਰ ਮਾਂ-ਪੁੱਤ ਹੋਏ ਗੰਭੀਰ ਜ਼ਖਮੀ

ਫਿਰੋਜ਼ਪੁਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਉਧਮ ਸਿੰਘ ਚੌਂਕ ਵਿੱਚ ਹੋਇਆ। ਜਾਣਕਾਰੀ ਅਨੁਸਾਰ ਇੱਕ ਬੱਸ ਨੇ ਐਕਟੀਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 2 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਮਹਿਲਾ ਆਪਣੇ ਬੱਚੇ ਨੂੰ ਸਕੂਲ ਛੱਡਣ ਜਾ ਰਹੀ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਲੋਕਾਂ ਦੀ ਮਦਦ ਨਾਲ ਬੱਸ ਵਾਲੇ ਡਰਾਈਵਰ ਤੇ ਬੱਸ ਨੂੰ ਰੋਕਿਆ ਗਿਆ। ਇਸ ਹਾਦਸੇ ‘ਚ
ਮਾਂ-ਪੁੱਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਹਨਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰ ਦਿੱਤਾ ਗਿਆ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here