ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

0
29
Harmeet Singh Pathanmajra

ਚੰਡੀਗੜ੍ਹ, 14 ਜਨਵਰੀ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੇ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ (Petition filed) ਕੀਤੀ ਹੈ । ਦੱਸਣਯੋਗ ਹੈ ਕਿ ਪਠਾਣਮਾਜਰਾ ਬਲਾਤਕਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ।

ਕੀ ਪਟੀਸ਼ਨ ਕੀਤੀ ਗਈ ਹੈ ਦਾਇਰ ਕੋਰਟ ਵਿਚ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹੁਣ ਆਪਣੇ ਵਿਰੁੱਧ ਚੱਲ ਰਹੀ ਕਾਨੂੰਨੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜਿਥੇ ਰੁਖ ਕੀਤਾ ਹੈ । ਉਥੇ ਪਠਾਣਮਾਜਰਾ ਨੇ ਹਾਈ ਕੋਰਟ (High Court) ਵਿੱਚ ਪਟੀਸ਼ਨ ਦਾਇਰ ਕਰਕੇ ਹੇਠਲੀ ਅਦਾਲਤ ਦੇ ਭਗੌੜਾ ਐਲਾਨਣ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਅਦਾਲਤ ਨੂੰ ਇਸ ਹੁਕਮ ਦੇ ਆਧਾਰ `ਤੇ ਆਪਣੇ ਵਿਰੁੱਧ ਕਿਸੇ ਵੀ ਸਜ਼ਾ ਜਾਂ ਪੁਲਿਸ ਕਾਰਵਾਈ ਨੂੰ ਰੋਕਣ ਦੀ ਵੀ ਬੇਨਤੀ ਕੀਤੀ ਹੈ । ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਵਿਰੁੱਧ 1 ਸਤੰਬਰ ਨੂੰ ਬਲਾਤਕਾਰ ਅਤੇ ਧੋਖਾਧੜੀ ਦੇ ਦੋਸ਼ਾਂ ਵਿੱਚ ਐਫ. ਆਈ. ਆਰ. ਦਰਜ ਕੀਤੀ ਗਈ ਸੀ। ਬਾਅਦ ਵਿੱਚ ਉਸਨੇ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਅਤੇ 20 ਦਸੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਉਸ ਨੂੰ ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਸੀ ।

ਦਾਇਰ ਪਟੀਸ਼ਨ ਵਿਚ ਸਮੁੱਚੀ ਘਟਨਾ ਨੂੰ ਦੱਸਿਆ ਗਿਆ ਗੈਰ-ਕਾਨੂੰਨੀ

‘ਆਪ’ ਵਿਧਾਇਕ ਪਠਾਣਮਾਜਰਾ ਨੇ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨ (Petition) ਵਿੱਚ ਇਸ ਪੂਰੀ ਘਟਨਾ ਨੂੰ ਗੈਰ-ਕਾਨੂੰਨੀ ਦੱਸਦਿਆਂ ਦਲੀਲ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ ਪੁਲਸ ਜਾਂਚ ਅਜੇ ਤੱਕ ਪੂਰੀ ਨਹੀਂ ਹੋਈ ਹੈ, ਨਾ ਹੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ । ਇਸ ਦੇ ਬਾਵਜੂਦ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੈ ਬਲਕਿ ਅਜਿਹੀ ਪ੍ਰਕਿਰਿਆ ਸੰਵਿਧਾਨਕ ਅਧਿਕਾਰਾਂ `ਤੇ ਵੀ ਮਾੜਾ ਅਸਰ ਪੈਂਦਾ ਹੈ । ਇਸ ਆਧਾਰ `ਤੇ ਹੀ ਉਨ੍ਹਾਂ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ । ਹਾਈ ਕੋਰਟ ਆਉਣ ਵਾਲੇ ਦਿਨਾਂ ਵਿੱਚ ਇਸ ਪਟੀਸ਼ਨ `ਤੇ ਸੁਣਵਾਈ ਕਰ ਸਕਦਾ ਹੈ ।

Read More : ਵਿਧਾਇਕ ਪਠਾਣਮਾਜਰਾ ਨੇ ਕੀਤੀ ਹਾਈ ਕੋਰਟ ਤੱਕ ਪਹੁੰਚ

LEAVE A REPLY

Please enter your comment!
Please enter your name here