ਜੇਲ੍ਹ ‘ਚੋਂ ਬਾਹਰ ਆਏ MLA ਜਸਵੰਤ ਸਿੰਘ ਗੱਜਣ ਮਾਜਰਾ
ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਰਹਿਣ ਤੋ ਬਾਅਦ ਅੱਜ ਦੇਰ ਸ਼ਾਮ ਜੇਲ੍ਹ ਤੋਂ ਬਾਹਰ ਆ ਗਏ ਹਨ। ਵਿਧਾਇਕ ਦੀ ਰਿਹਾਈ ਦੀ ਖ਼ਬਰ ਸੁਣਦਿਆਂ ਵਰਕਰਾਂ ਤੇ ਸਮਰਥਕਾਂ ‘ਚ ਖੁਸ਼ੀ ਦਾ ਮਾਹੌਲ ਹੈ।
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ
ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਬਾਹਰ ਸਮਰਥਕਾਂ ਦੀ ਭੀੜ ਲੱਗੀ ਹੋਈ ਸੀ, ਬਾਹਰ ਆਉੰਦਿਆਂ ਹੀ ਵਿਧਾਇਕ ਜਸਵੰਤ ਸਿੰਘ ਗੱਜਣ ਵਰਕਰਾਂ ਨੇ ਫੁੱਲਾ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਹੈ।
ਦੱਸ ਦੇਈਏ ਕਿ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਨ, ਜਿਨ੍ਹਾਂ ਨੂੰ ਲੈ ਕੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਹਾਲ ਹੀ ਵਿੱਚ ਜ਼ਮਾਨਤ ਦਿੱਤੀ ਸੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੇ ਉਨ੍ਹਾਂ ਦੇ ਸਮਰਥਕ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਪੁੱਜੇ।