ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਝਾਂਮਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਸਹਿਯੋਗ ਨਾਲ ਇਸ ਧਰਮਸ਼ਾਲਾ ਦਾ ਨਿਰਮਾਣ ਕੀਤਾ ਗਿਆ।
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਹਾਜ਼ਰੀਨ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਆਗਮਨ -ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਸਾਨੂੰ ਸਭਨਾਂ ਨੂੰ ਬਰਾਬਰਤਾ ਦਾ ਦਰਜਾ ਦੇਣ ਵਾਲੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਜੀਵਨ ਜਾਂਚ ਦੱਸੀ ਅਤੇ ਸਾਨੂੰ ਵੀ ਗੁਰੂ ਰਵਿਦਾਸ ਜੀ ਦੇ ਦੁਆਰਾ ਦੱਸੀ ਜੀਵਨ ਜਾਂਚ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਢਾਲਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਇਮਾਨਦਾਰੀ, ਸੱਚ ਅਤੇ ਕਿਰਤ ਕਰਨ ਕਰਕੇ ਆਪਣਾ ਜੀਵਨ ਨਿਰਵਾਹ ਕਰਨਾ ਕਰਨ ਨੂੰ ਹੀ ਸਾਨੂੰ ਸਬਰ ਨੂੰ ਪ੍ਰਾਥਮਿਕਤਾ ਦੇਣੀ ਚਾਹੀਦਾ ਹੈ ਅਤੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਹੀ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਕਿਸੇ ਵੀ ਸਾਂਝੀ ਥਾਂ ਦਾ ਬਣ ਜਾਣਾ ਸੁਭਾਵਿਕ ਹੁੰਦਾ ਹੈ, ਪ੍ਰੰਤੂ ਉਸ ਦੀ ਸਾਂਭ- ਸੰਭਾਲ ਕਰਨ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਨਵੀਂ ਬਣ ਚੁੱਕੀ ਧਰਮਸ਼ਾਲਾ ਦੇ ਵਿੱਚ ਸਾਂਝੇ ਸਮਾਗਮ ਹੁੰਦੇ ਰਹਿਣਗੇ ਅਤੇ ਲੋਕਾਂ ਨੂੰ ਇਸ ਦਾ ਫਾਇਦਾ ਪੁੱਜੇਗਾ।
ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਲਗਾਤਾਰ ਸਿਹਤ ਅਤੇ ਸਿੱਖਿਆ ਵਿਭਾਗ ਦੇ ਵਿੱਚ ਜਰੂਰੀ ਲੋੜੀਂਦੇ ਕੰਮ ਕੀਤੇ ਜਾ ਰਹੇ ਹਨ, ਅਤੇ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ।
ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਰਕਾਰ ਦੇ ਸਾਰੇ ਹੀ ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦਾ ਹਰ ਅਹੁਦੇਦਾਰ, ਵਰਕਰ ਲੋਕਾਂ ਦੀ ਕਚਹਿਰੀ ਵਿੱਚ ਹੈ ਅਤੇ ਲੋਕਾਂ ਦੇ ਲੰਮੇ ਸਮੇਂ ਤੋਂ ਲਮਕਦੇ ਮਸਲਿਆਂ ਨੂੰ ਮੌਕੇ ਤੇ ਹੱਲ ਕੀਤਾ ਜਾ ਰਿਹਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਾਲੇ ਸਰਕਾਰ ਨੂੰ ਦੋ ਸਾਲ ਦੇ ਕਰੀਬ ਕਰੀਬ ਹੀ ਸਮਾਂ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਵਿਕਾਸ ਮੁਖੀ ਸਕੀਮਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਤੇ ਅਵਤਾਰ ਸਿੰਘ ਝਾਮਪੁਰ, ਮਲਕੀਤ ਸਿੰਘ ਰਾਏਪੁਰ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਡਾਕਟਰ ਕੁਲਦੀਪ ਸਿੰਘ,
ਸਾਬਕਾ ਕੌਂਸਲਰ ਆਰ ਪੀ ਸ਼ਰਮਾ, ਹਰਸੰਗਤ ਸਿੰਘ ਨੰਬਰਦਾਰ, ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ, ਕੌਂਸਲਰ ਗੁਰਮੀਤ ਕੌਰ, ਸੁਰਮੁਖ ਸਿੰਘ, ਮਨਪ੍ਰੀਤ ਸਿੰਘ ਮਨੀ ਵੀ ਹਾਜ਼ਰ ਸਨ।