ਵਿਧਾਇਕ ਸ਼ੈਰੀ ਕਲਸੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

0
2

ਵਿਧਾਇਕ ਸ਼ੈਰੀ ਕਲਸੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

 ਬਟਾਲਾ, 12 ਫਰਵਰੀ – ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ- ਤੀਜਾ ਵਨਡੇ- ਭਾਰਤ ਨੇ ਇੰਗਲੈਂਡ ਨੂੰ ਦਿਤਾ 356 ਦੌੜਾਂ ਦਾ ਟੀਚਾ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖੀ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਦੀ ਭਾਵਨਾ ਨੂੰ ਉਭਾਰਿਆ ਅਤੇ ਉਹ ਸਮੁੱਚੇ ਸਮਾਜ ਲਈ ਅੱਜ ਵੀ ਗਿਆਨ ਦਾ ਸਰੋਤ ਬਣੇ ਹੋਏ ਹਨ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ-ਸਨਮਾਨ ਮਿਲੇ। ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ।

LEAVE A REPLY

Please enter your comment!
Please enter your name here