ਵਿਧਾਇਕ ਉੱਗੋਕੇ ਨੇ ਸ਼ਹੀਦ ਕਿਸਾਨ ਦੇ ਵਾਰਿਸ ਨੂੰ ਸੌਂਪੀ 5 ਲੱਖ ਦੀ ਮੁਆਵਜ਼ਾ ਰਾਸ਼ੀ || Punjab News

0
60

ਵਿਧਾਇਕ ਉੱਗੋਕੇ ਨੇ ਸ਼ਹੀਦ ਕਿਸਾਨ ਦੇ ਵਾਰਿਸ ਨੂੰ ਸੌਂਪੀ 5 ਲੱਖ ਦੀ ਮੁਆਵਜ਼ਾ ਰਾਸ਼ੀ

ਭਦੌੜ ਤੋਂ ਐੱਮ.ਐੱਲ.ਏ ਸ. ਲਾਭ ਸਿੰਘ ਉਗੋਕੇ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਭਦੌੜ ਦੇ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ। ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨ ਰਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਦੌੜ ਸ਼ਹੀਦ ਹੋ ਗਿਆ ਸੀ।

ਪਹੁੰਚੇ ਜਲੰਧਰ ਪੰਜਾਬੀ ਗਾਇਕ ਬੱਬੂ ਮਾਨ,  ਕਰਨ ਔਜਲਾ ‘ਤੇ ਜੁੱਤੀ ਸੁੱਟਣ ਦੀ ਘਟਨਾ’ਤੇ ਕਹੀ ਆਹ ਗੱਲ ||Entertainment News

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਂਦੀ ਮਾਲੀ ਸਹਾਇਤਾ ਤਹਿਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਨੇ 5 ਲੱਖ ਦੀ ਮੁਆਵਜ਼ਾ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ ਨੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕਾਂ ਖਾਤਰ ਆਪਣੀ ਜਾਨ ਗਵਾਈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।

ਕਿਸਾਨੀ ਪੰਜਾਬ ਦੀ ਆਰਥਿਕਤਾ ਦਾ ਧੁਰਾ

ਉਨ੍ਹਾਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਬਚਾਉਣ ਖਾਤਰ ਮਾਨ ਸਰਕਾਰ ਵਲੋਂ ਸਮੇਂ ਸਮੇਂ ’ਤੇ ਲੋਕਪੱਖੀ ਫੈਸਲੇ ਲਏ ਜਾ ਰਹੇ ਹਨ, ਕਿਉੰਕਿ ਕਿਸਾਨੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ ਤੇ ਮਿਹਨਤਕਸ਼ ਕਿਸਾਨਾਂ ਤੇ ਪਰਿਵਾਰਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਨਹੀਂ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here