MLA ਕਰਮਵੀਰ ਸਿੰਘ ਘੁੰਮਣ ਹੋਏ ਸੜਕ ਹਾਦਸੇ ਦਾ ਸ਼ਿਕਾਰ

0
106

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਦਸੂਹਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਅੱਜ ਸ਼ਨੀਵਾਰ ਨੂੰ ਤਲਵਾੜਾ ਰੋਡ ‘ਤੇ ਵਿਧਾਇਕ ਦੀ ਕਾਰ ਬੇਕਾਬੂ ਹੋ ਕੇ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ।

ਵਿਧਾਇਕ ਕਰਮਵੀਰ ਸਿੰਘ ਘੁੰਮਣ ਅੱਜ ਸ਼ਨੀਵਾਰ ਨੂੰ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਉਨ੍ਹਾਂ ਦੇ ਨਾਲ ਕਾਰ ਵਿੱਚ ਪੀਏ ਸਮੇਤ 5 ਲੋਕ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਪਿੰਡ ਚੋਹਾਲਾ ਨੇੜੇ ਪੁੱਜੀ ਤਾਂ ਇੱਕ ਕਾਰ ਨੇ ਵਿਧਾਇਕ ਦੀ ਕਾਰ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਾਰ ਵਿਚ ਸਵਾਰ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਾ ਕਿ ਇਹ ਕਾਰ ਵਿਧਾਇਕ ਘੁੰਮਣ ਦੀ ਹੈ।

ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਲਾਜ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚੋਂ ਛੁੱਟੀ ਦੇ ਦਿੱਤੀ।

 

LEAVE A REPLY

Please enter your comment!
Please enter your name here