ਵਿਧਾਇਕ ਜੌੜਾਮਾਜਰਾ-ਪਠਾਣਮਾਜਰਾ ਤੇ ਕੁੰਵਰ ਵਿਜੈ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

0
43
MLAs

ਨਵੀਂ ਦਿੱਲੀ, 2 ਨਵੰਬਰ 2026 : ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra), ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਭਾਰਤੀ ਜਨਤਾ ਪਾਰਟੀ ਜੁਆਇਨ ਕੀਤੀ ਗਈ ਹੈ ।

ਕੀ ਕਾਰਨ ਰਿਹਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ

ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜਿਨ੍ਹ੍ਹਾਂ ਵਲੋਂ ਲੰਘੇ ਦਿਨੀਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ (Resignation) ਦੇ ਦਿੱਤਾ ਗਿਆ ਸੀ ਦਾ ਮੁੱਖ ਕਾਰਨ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਉਮੀਦਵਾਰਾਂ ਦੀ ਜਾਰੀ ਹੋਈ ਪਹਿਲੀ ਸੂਚੀ ਵਿਚ ਉਨ੍ਹਾਂ ਨੂੰ ਟਿਕਟ ਨਾ ਦਿੱਤੇ ਜਾਣਾ ਹੈ ਜਦੋਂ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਉਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਜੋ ਪੰਜਾਬ ਵਿਧਾਨ ਸਭਾ ਦੀ ਮੈਂਬਰਸਿ਼ਪ ਤੋਂ ਹੀ ਅਸਤੀਫਾ ਦੇ ਦਿੱਤਾ ਗਿਆ ਸੀ ਦਾ ਮੁੱਖ ਕਾਰਨ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਹਨ ।

ਕੌਣ ਕੌਣ ਮੌਜੂਦ ਸੀ ਸ਼ਮੂਲੀਅਤ ਮੌਕੇ

ਪ੍ਰਾਪਤ ਸੂਚਨਾ ਮੁਤਾਬਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਉਪਰੋਕਤ ਤਿੰਨੋ ਵਿਅਕਤੀਆਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਮੌਜੂਦ ਸਨ । ਦੱਸਣਯੋਗ ਹੈ ਕਿ ਪਾਰਟੀਆਂ ਦੇ ਅਹੁਦਿਆਂ ਤੋਂ ਅਸਤੀਫੇ ਦੇਣ ਦਾ ਇਹ ਸਿਲਸਿਲਾ ਤਾਂ ਹਾਲੇ ਸ਼ੁਰੂ ਹੀ ਹੋਇਆ ਹੈ ਹਾਲੇ ਜਿਊਂ-ਜਿਊਂ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾਵੇਗਾ ਉਵੇਂ-ਉਵੇਂ ਵੱਖ-ਵੱਖ ਪਾਰਟੀਆਂ ਦੇ ਅਹੁਦੇਦਾਰਾਂ ਵਲੋਂ ਮੌਜੂਦਾ ਪਾਰਟੀਆਂ ਨੂੰ ਅਲਵਿਦਾ ਆਖ ਕੇ ਦੂਸਰੀਆਂ ਪਾਰਟੀਆਂ ਵਿਚ ਸਿਆਸੀ ਜ਼ਮੀਨ ਤਲਾਸ਼ੀ ਜਾਵੇਗੀ।

LEAVE A REPLY

Please enter your comment!
Please enter your name here