ਕੇਂਦਰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਕੱਲ੍ਹ (29 ਮਈ ਨੂੰ) ਪੰਜਾਬ ਵਿੱਚ ਦੁਬਾਰਾ ਇੱਕ ਮੌਕ ਡਰਿੱਲ ਕੀਤੀ ਜਾਵੇਗੀ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 6 ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਦੌਰਾਨ ਸਾਇਰਨ ਵਜਾਏ ਜਾਣਗੇ। ਐਮਰਜੈਂਸੀ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ। ਸਿਵਲ ਡਿਫੈਂਸ ਨੇ ਮੌਕ ਡਰਿੱਲ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਮਿਸ ਵਰਲਡ 2025 ਪਹਿਨੇਗੀ 3 ਕਰੋੜ ਰੁਪਏ ਦਾ ਤਾਜ, 1770 ਜੜੇ ਨੇ ਹੀਰੇ
ਜ਼ਿਕਰਯੋਗ ਹੈ ਕਿ ਇਸ ਨਾਲ ਸਬੰਧਤ ਪ੍ਰਸ਼ਾਸਕੀ ਹੁਕਮ ਅਜੇ ਜਾਰੀ ਨਹੀਂ ਕੀਤੇ ਗਏ ਹਨ। ਇਸ ਸਬੰਧੀ ਹੁਕਮ ਸ਼ਾਮ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਅੱਜ ਸ਼ਾਮ ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ਵੀ ਕਰਨ ਜਾ ਰਹੀ ਹੈ।
ਦੱਸ ਦਈਏ ਕਿ ਪੰਜਾਬ ਦੇ 6 ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਵਾਦ ਵਧਿਆ, ਉਦੋਂ ਵੀ ਇਹ 6 ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ। ਹੁਣ ਸਿਵਲ ਡਿਫੈਂਸ ਦੁਬਾਰਾ ਇਨ੍ਹਾਂ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਮੌਕ ਡ੍ਰਿਲ ਕਰੇਗਾ।
ਇਸਤੋਂ ਪਹਿਲਾਂ 7 ਮਈ ਨੂੰ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਹਵਾਈ ਹਮਲਿਆਂ ਤੋਂ ਬਚਣ ਲਈ ਇੱਕ ਮੌਕ ਡ੍ਰਿਲ ਕੀਤੀ ਗਈ ਸੀ। ਇਸ ਦੌਰਾਨ, ਲੋਕਾਂ ਨੂੰ ਹਵਾਈ ਹਮਲਿਆਂ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾ ਕੇ ਸੁਚੇਤ ਕੀਤਾ ਗਿਆ।