ਧੂਰੀ `ਚ 39.20 ਕਰੋੜ ਨਾਲ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ : ਮਾਨ

0
8
Sports Complex

ਚੰਡੀਗੜ੍ਹ, 23 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਆਖਿਆ ਹੈ ਕਿ ਧੂਰੀ ਅੰਦਰ 39. 20 ਕਰੋੜ ਦੀ ਲਾਗਤ ਨਾਲ ਆਧੁਨਿਕ ਸਪੋਰਟਸ ਕੰਪਲੈਕਸ (Sports Complex) ਬਣਾਇਆ ਜਾਵੇਗਾ ।

ਕਿੰਨੇ ਏਕੜ ਵਿਚ ਬਣੇਗਾ ਕੰਪਲੈਕਸ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਜੋ ਬੀਤੇ ਦਿਨੀਂ ਧੂਰੀ ‘ਚ 39.20 ਕਰੋੜ ਦੀ ਲਾਗਤ ਨਾਲ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ 10 ਏਕੜ ਵਿਚ ਬਣਾਇਆ ਜਾਵੇਗਾ । ਦੱਸਣਯੋਗ ਹੈ ਕਿ ਇਸ ਦੇ ਨਾਲ ਹੀ ਉਨ੍ਹਾਂ ਜਹਾਂਗੀਰ-ਕਹੇਰੂ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਅਤਿ-ਆਧੁਨਿਕ ਹਾਕੀ ਐਸਟ੍ਰੋਟਰਫ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ ਗਿਆ ।

ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਦੀ ਸਕਾਰਾਤਮਕ ਊਰਜ਼ਾ ਨੰ ਦਿਸ਼ਾ ਦੇਣਾ

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਦੀ ਊਰਜਾ ਸਕਾਰਾਤਮਕ ਦਿਸ਼ਾ ਦੇਣਾ, ਉਨ੍ਹਾਂ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ । ਨਵੇਂ ਸਪੋਰਟਸ ਕੰਪਲੈਕਸ `ਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ।

ਕੰਪਲੈਕਸ ਅੰਦਰ ਕਿੰਨੇ ਕਰੋੜ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਮਲਟੀਪਰਪਜ ਇਨਡੋਰ ਸਪੋੋਰਟਸ ਹਾਲ

ਉਨ੍ਹਾਂ ਦੱਸਿਆ ਕਿ ਕੰਪਲੈਕਸ `ਚ 9 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਇਨਡੋਰ ਸਪੋਰਟਸ ਹਾਲ (Multipurpose Indoor Sports Hall) ਬਣਾਇਆ ਜਾ ਰਿਹਾ ਹੈ, ਜਿਸ ਦਾ 30 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ 31 ਮਾਰਚ, 2027 40 1 ਪੂਰਾ ਕਰਨ ਦਾ ਟੀਚਾ ਹੈ। ਉੱਥੇ ਪੋਰਟ ਹੀ, 5 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਵਿਮਿੰਗ ਪੂਲ ਦਾ ਨਿਰਮਾਣ 30 ਜੂਨ, 2027 ਤੱਕ ਪੂਰਾ ਹੋਵੇਗਾ ।

ਵੱਖ-ਵੱਖ ਖੇਡਾਂ ਦੇ ਮੈਦਾਨ ਕੀਤੇ ਜਾ ਰਹੇ ਹਨ ਤਿਆਰ

ਇਸ ਤੋਂ ਇਲਾਵਾ 5.20 ਕਰੋੜ ਰੁਪਏ ਦੀ ਲਾਗਤ ਨਾਲ ਬਾਸਕਟਬਾਲ, ਵਾਲੀਬਾਲ, ਬੈਡਮਿੰਟਨ, ਸਕੇਟਿੰਗ, ਲਾਅਨ ਟੈਨਿਸ ਅਤੇ ਖੋ-ਖੋ ਦੇ ਮੈਦਾਨ ਤਿਆਰ ਕੀਤੇ ਜਾ ਰਹੇ ਹਨ । ਦੇਸ਼ ਭਗਤ ਕਾਲਜ, ਬਰੜਵਾਲ ਵਿਖੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ 400 ਮੀਟਰ ਸਿੰਥੈਟਿਕ ਐਥਲੈਟਿਕਸ ਟਰੈਕ ਦਾ 80 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ।

LEAVE A REPLY

Please enter your comment!
Please enter your name here