ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ || Breaking News

0
15
Modi government's big gift to farmers, an increase in the minimum support price of wheat by Rs 150 per quintal

ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਦੀਵਾਲੀ ਤੋਂ ਪਹਿਲਾਂ ਮੋਦੀ ਕੈਬਨਿਟ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ | ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰ ਦਿੱਤਾ ਹੈ। ਕੈਬਨਿਟ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਵਲਟੋਹਾ ਦਾ ਅਸਤੀਫਾ ਕੀਤਾ ਸਵੀਕਾਰ, ਅਕਾਲੀ ਆਗੂ ਦਲਜੀਤ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਪ੍ਰਤੀ ਕੁਇੰਟਲ

ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,275 ਰੁਪਏ ਤੋਂ ਵਧਾ ਕੇ 2,425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਛੋਲੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 210 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

 

 

 

 

LEAVE A REPLY

Please enter your comment!
Please enter your name here