ਪੰਜਾਬੀ ਫਿਲਮ ‘ਮੋਹ’ ਦਾ ਨਵਾਂ ਗੀਤ Salooq ਕੱਲ੍ਹ 29 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਫਿਲਮ ਦਾ ਨਵਾਂ ਗੀਤ Salooq ਕੱਲ੍ਹ ਦੁਪਹਿਰ 12 ਵਜੇ ਰਿਲੀਜ਼ ਹੋਵੇਗਾ। ਇਸ ਫਿਲਮ ‘ਚ ਸਿੰਗਰ ਤੇ ਮਿਊਜ਼ਿਕ ਡਾਇਰੈਕਟਰ B Praak ਹਨ। ਇਸ ਤੋਂ ਇਲਾਵਾ ਬੋਲ ਜਾਨੀ ਵਲੋਂ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਇਸ ਫਿਲਮ ਦਾ ਗੀਤ SAB KUCHH ਰਿਲੀਜ਼ ਹੋਇਆ ਸੀ। ਜਿਸਨੂੰ ਕਿ ਦਰਸ਼ਕਾਂ ਵਲੋਂ ਬਹੁਤ ਪਿਆਰ ਮਿਲ ਰਿਹਾ ਹੈ।
ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਪਹਿਲੀ ਵਾਰ ਸਰਗੁਣ ਮਹਿਤਾ ਗਾਇਕ ਅਤੇ ਅਦਾਕਾਰ ਗੀਤਾਜ਼ ਬਿੰਦਰਖੀਆ ਨਾਲ ਕੰਮ ਕਰਦੇ ਹੋਏ ਨਜ਼ਰ ਆਉਣਗੇ।
ਸਰਗੁਣ ਮਹਿਤਾ ਦੀ ਅਦਾਕਾਰੀ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਅਦਾਕਾਰੀ ਕਮਾਲ ਦੀ ਹੁੰਦੀ ਹੈ। ਸਰਗੁਣ ਮਹਿਤਾ ਫਿਲਮ ਵਿੱਚ ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਮੁੱਖ ਭੂਮਿਕਾਵਾਂ ਵਿੱਚ ਹਨ। ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਤੋਂ ਇਲਾਵਾ ਫਿਲਮ ਵਿੱਚ ਕਈ ਸਿਤਾਰੇ ਅਹਿਮ ਭੂਮਿਕਾਵਾਂ ਵਿੱਚ ਹਨ।
ਇਸ ਫਿਲਮ ਦੇ ਡਾਇਰੈਕਟਰ ਦੀ ਗੱਲ ਕਰੀਏ ਤਾਂ ਇਸ ਫਿਲ਼ਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ‘ਕਿਸਮਤ’, ‘ਸੁਫ਼ਨਾ’ ਅਤੇ ‘ਕਿਸਮਤ 2’ ਦੀ ਸਫ਼ਲਤਾ ਤੋਂ ਬਾਅਦ ਲੇਖਕ-ਨਿਰਦੇਸ਼ਕ ਪੰਜਾਬੀ ਫ਼ਿਲਮ ‘ਮੋਹ’ ਨਾਲ ਧਮਾਕਾ ਕਰਨ ਆ ਰਹੇ ਹਨ। ਇਹ ਫਿਲਮ 16 ਸਤੰਬਰ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।