ਮੋਹਾਲੀ ਪੁਲਿਸ ਨੇ ਨਜਾਇਜ਼ ਹਥਿਆਰਾਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
ਪੰਜਾਬ ਵਿੱਚ ਵੱਧਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਲਗਾਤਾਰ ਚੌਕਸੀ ਵਰਤ ਰਹੀ ਹੈ | ਜਿਸਦੇ ਚੱਲਦਿਆਂ ਮੋਹਾਲੀ ਪੁਲਿਸ ਨੂੰ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਕਾਮਯਾਬੀ ਮਿਲੀ ਹੈ | ਉਹਨਾਂ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਦਾ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਇੱਕ ਨਹੀਂ ਸਗੋਂ ਵੱਖ-ਵੱਖ ਗਿਰੋਹਾਂ ਨੂੰ ਮਾਲੀ ਮਦਦ ਵੀ ਦੇ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਪੰਜਾਬ ਵਿੱਚ ਸਪਲਾਈ ਕਰ ਰਿਹਾ ਸੀ।
ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਹਥਿਆਰ ਕਰਦਾ ਸੀ ਸਪਲਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), SAS ਨਗਰ, ਪੰਜਾਬ ਵੱਲੋਂ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਨੂੰ ਚਲਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵੱਖ-ਵੱਖ ਗਿਰੋਹਾਂ ਨੂੰ ਮਾਲੀ ਮਦਦ ਦੇ ਰਿਹਾ ਸੀ, ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ, ਸਰਕਾਰੀ ਹਸਪਤਾਲਾਂ ‘ਚ OPD ਬੰਦ
4 ਨਾਜਾਇਜ਼ .32 ਬੋਰ ਪਿਸਤੌਲ ਕੀਤੀਆਂ ਬਰਾਮਦ
ਇਸ ਤੋਂ ਅੱਗੇ DGP ਨੇ ਦੱਸਿਆ ਕਿ ਮੁਲਜ਼ਮ ਕੋਲੋਂ 4 ਨਾਜਾਇਜ਼ .32 ਬੋਰ ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਸ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਪਰਦ ਕਰਨ ਲਈ SSOC ਮੋਹਾਲੀ ਵੱਲੋਂ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਟਰੈਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਸ ਸੰਗਠਿਤ ਅਪਰਾਧਾਂ ਦੀ ਕਮਰ ਤੋੜਣ ਲਈ ਲਗਾਤਾਰ ਕੰਮ ਕਰ ਰਹੀ ਹੈ।