ਮੁਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ | ਪੁਲਿਸ ਟੀਮ ਦੇ ਵੱਲੋਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੋਂ ਲੋਕ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ।

ਦੋਸ਼ੀਆਂ ਦੀ ਪਹਿਚਾਣ ਲਵਜੀਤ, ਗੁਰਸੇਵਕ ਤੇ ਬਹਾਦੁਰ ਖਾਨ ਵਜੋਂ ਹੋਈ ਹੈ।ਪੁਲਿਸ ਦੇ ਵੱਲੋਂ ਉਨ੍ਹਾਂ ਕੋਲੋਂ ਇੱਕ ਪਿਸਤੌਲ, 15 ਕਾਰਤੂਸ ਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਕੀਤੀ ਗਈ ਹੈ।

ਦਸ ਦਈਏ ਕਿ ਇਹ ਤਿੰਨੋ ਲੋਕ ਮੋਹਾਲੀ ਵਿਚ ਜਾਸੂਸੀ ਕਰ ਰਹੇ ਸਨ | ਇਹ ਕਾਫ਼ੀ ਸਮੇਂ ਤੋਂ ਆਪਣੀ ਪਹਿਚਾਣ ਲੁਕਾ ਕੇ ਰਹਿ ਰਹੇ ਸਨ। ਇਨ੍ਹਾਂ ਨੇ ਫਰਜ਼ੀ ਆਈਡੀ ਕਾਰਡ ਬਣਵਾਏ ਹੋਏ ਸਨ ਅਤੇ ਕਿਸੇ ਨੂੰ ਵੀ ਆਪਣੇ ਅਸਲੀ ਪਹਿਚਾਣ ਬਾਰੇ ਨਹੀਂ ਦੱਸਦੇ ਸਨ |

ਦਰਅਸਲ ਇਨ੍ਹਾਂ ਨੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ ਪਰ ਪੁਲਿਸ ਦੇ ਵੱਲੋਂ ਇਨ੍ਹਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ |

ਪੁਲਿਸ ਨੂੰ ਇਸਦੀ ਗੁਪਤ ਜਾਣਕਾਰੀ ਮਿਲੀ ਸੀ ਅਤੇ ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ ਤੋਂ ਫਰਜ਼ੀ ਆਈਡੀ ਕਾਰਡ ਵੀ ਬਰਾਮਦ ਕਰ ਲਏ ਹਨ। ਪੁਲਿਸ ਹੁਣ ਇਨ੍ਹਾਂ ਲੋਕਾਂ ਦੀ ਪਛਾਣ ਕਰ ਰਹੀ ਹੈ।

ਫਿਲਹਾਲ ਪੁਲਿਸ ਤਿੰਨਾਂ ਤੋਂ ਪੱਛਗਿਛ ਕਰ ਰਹੀ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰ ਦਿੱਤੀ ਗਈ ਹੈ। ਉਹਨਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵਿਅਕਤੀ ਕ.ਤ.ਲ, ਅ.ਸਲਾ ਐਕਟ, ਡਕੈਤੀ ਸਣੇ ਕਈ ਮਾਮਲਿਆਂ ‘ਚ ਲੋੜੀਂਦੇ ਸਨ ।

LEAVE A REPLY

Please enter your comment!
Please enter your name here