ਮੋਹਾਲੀ ਜ਼ਿਲ੍ਹੇ ਦੇ ਪਿੰਡ ਨਵਾਂ ਗਾਓਂ ਵਿੱਚ ਇੱਕ ਦਰਦਨਾਕ ਘਟਨਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਬੱਚੀ ਦੀ ਸੀਵਰੇਜ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂ ਗਾਓਂ ਵਿੱਚ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਢਾਈ ਸਾਲ ਦੀ ਬੱਚੀ ਵਿੱਚ ਡਿੱਗ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਓਵਰਫਲੋਅ ਹੋ ਗਿਆ ਸੀ, ਜਿਸ ਨੂੰ ਠੀਕ ਕਰਾਉਣ ਲਈ ਠੇਕੇਦਾਰ ਨੂੰ ਕਿਹਾ ਗਿਆ। ਸੀਵਰੇਜ ਦੀ ਸਫਾਈ ਲਈ ਠੇਕੇਦਾਰ ਨੂੰ ਬੁਲਾਇਆ ਗਿਆ। ਠੇਕੇਦਾਰ ਵੱਲੋਂ ਸੀਵਰੇਜ ਦੀ ਮੁਰੰਮਤ ਦੌਰਾਨ ਢੱਕਣ ਖੋਲ਼੍ਹਿਆ ਗਿਆ। ਥੋੜ੍ਹੇ ਸਮੇਂ ਬਾਅਦ ਠੇਕੇਦਾਰ ਸੀਵਰੇਜ ਉੱਪਰ ਬੋਰੀ ਪਾ ਕੇ ਰੋਟੀ ਖਾਣ ਚਲਾ ਗਿਆ। ਇਸ ਦੌਰਾਨ ਹੀ ਬੱਚੀ ਖੇਡਦੇ ਸਮੇਂ ਸੀਵਰੇਜ ਵਿੱਚ ਡਿੱਗ ਪੈਂਦੀ ਹੈ। ਬੱਚੀ ਨੂੰ ਬਾਹਰ ਕੱਢ ਕੇ ਪੀਜੀਆਈ ਦਾਖਲ ਕਰਵਾਇਆ ਜਾਂਦਾ ਹੈ ਜਿੱਥੇ ਇਲਾਜ਼ ਦੌਰਾਨ ਬੱਚੀ ਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾ ਵੀ ਅਕਸਰ ਬੋਰਵੈਲ ਵਿੱਚ ਬੱਚਿਆਂ ਦੀ ਡਿੱਗਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆ ਹਨ। ਬੋਰਵੈੱਲ ਵਿੱਚ ਡਿੱਗਣ ਨਾਲ ਕਈ ਬੱਚਿਆਂ ਦੀ ਜਾਨ ਵੀ ਜਾ ਚੁੱਕੀ ਹੈ। ਬੋਰਵੈੱਲ, ਸੀਵਰੇਜ ਤੇ ਖੁਲ੍ਹੇ ਖੱਡਿਆਂ ਨੂੰ ਲੈ ਕੇ ਪ੍ਰਸ਼ਾਸਨ ਤੇ ਲੋਕਾਂ ਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ।

LEAVE A REPLY

Please enter your comment!
Please enter your name here