ਮੋਹਨਜੀਤ ਸਿੰਘ ਸ਼ੇਰੋਂ ਨੇ ਕੀਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

0
39
Mohanjit Singh Sheron

ਚੰਡੀਗੜ੍ਹ, 20 ਅਕਤੂਬਰ 2026 : ਭਾਰਤ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ (Central Home Minister) ਅਮਿਤ ਸ਼ਾਹ ਨਾਲ ਅੱਜ ਪੰਜਾਬ ਦੇ ਵਸਨੀਕ ਮੋਹਨਜੀਤ ਸਿੰਘ ਸ਼ੇਰੋਂ (Mohanjit Singh Sheron) ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ ਹੈ ।

ਕੀ ਕੀ ਆਖਿਆ ਸ਼ੇਰੋਂ ਨੇ ਅਮਿਤ ਸ਼਼ਾਹ ਨੂੰ

ਮਿਲੀ ਜਾਣਕਾਰੀ ਅਨੁਸਾਰ ਮੋਹਨਜੀਤ ਸਿੰਘ ਸ਼ੇਰੋਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼਼ਾਹ (Amit Shah) ਨਾਲ ਮੁਲਾਕਾਤ ਦੌਰਾਨ ਪੰਜਾਬ ਨਾਲ ਜੁੜੇ ਮਾਮਲਿਆਂ ਜਿਨ੍ਹਾਂ ਵਿਚ ਨਸਿ਼ਆਂ ਦੀ ਸਮੱਸਿਆ, ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਪਰਮਿੰਦਰ ਸਿੰਘ ਝੋਟੇ ਦੀ ਮੌਤ ਨਾਲ ਜੁੜੇ ਮਾਮਲਿਆਂ ਸਬੰਧੀ ਗੱਲਬਾਤ ਕੀਤੀ ਗਈ । ਦੱਸਣਯੋਗ ਹੈ ਕਿ ਮੋਹਨਜੀਤ ਸਿੰਘ ਸ਼ੇਰੋਂ ਉਹ ਸ਼ਖਸੀਅਤ ਹਨ ਜਿਨ੍ਹਾਂ ਵਲੋਂ ਆਪਣੇ ਪਿੰਡ ਵਿਚ ਨਸਿ਼ਆਂ ਨੂੰ ਲੈ ਕੇ ਇਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਨੂੰ ਕਾਲੀ ਝੰਡੀਆਂ ਦਿਖਾਈਆਂ ਗਈਆਂ ਸਨ ।

ਕੀ ਦਾਅਵਾ ਕੀਤਾ ਗਿਆ ਹੈ ਸ਼ੇਰੋਂ ਵਲੋਂ

ਪ੍ਰਾਪਤ ਸੂਚਨਾ ਮੁਤਾਬਕ ਮੋਹਨਜੀਤ ਸਿੰਘ ਸ਼ੇਰੋਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਪੰਜਾਬ ਵਿੱਚ ਨਸਿ਼ਆਂ ਦੀ ਤਸਕਰੀ, ਬੇਅਦਬੀ ਦੇ ਮਾਮਲਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਚੁੱਕੇ ਹਨ । ਉਨ੍ਹਾਂ ਅਨੁਸਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਸਬੰਧੀ ਉਨ੍ਹਾਂ ਨੂੰ ਭਰੋਸਾ ਮਿਲਿਆ ਹੈ।

 

LEAVE A REPLY

Please enter your comment!
Please enter your name here