ਪੰਜਾਬ ‘ਚ ਮੁੜ ਸੁਸਤ ਹੋਇਆ ਮਾਨਸੂਨ , ਵੱਧ ਸਕਦਾ ਤਾਪਮਾਨ , ਜਾਣੋ ਕਦੋ ਪਵੇਗਾ ਮੀਂਹ || Weather News

0
88
Monsoon has slowed down again in Punjab, temperature may rise, know when it will rain

ਪੰਜਾਬ ‘ਚ ਮੁੜ ਸੁਸਤ ਹੋਇਆ ਮਾਨਸੂਨ , ਵੱਧ ਸਕਦਾ ਤਾਪਮਾਨ , ਜਾਣੋ ਕਦੋ ਪਵੇਗਾ ਮੀਂਹ

ਪੰਜਾਬ ਵਿੱਚ ਮਾਨਸੂਨ ਮੁੜ ਤੋਂ ਸੁਸਤ ਪੈਂਦਾ ਨਜ਼ਰ ਆ ਰਿਹਾ ਹੈ | 25 ਅਗਸਤ ਤੱਕ ਬਾਰਿਸ਼ ਦੇ ਆਸਾਰ ਬਹੁਤ ਜ਼ਿਆਦਾ ਘੱਟ ਹਨ। ਇਨ੍ਹਾਂ ਦਿਨਾਂ ‘ਚ ਸਿਰਫ਼ ਬੂੰਦਾਂ -ਬਾਂਦੀ ਹੋ ਸਕਦੀ ਹੈ | ਪੰਜਾਬ ਵਿਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ । ਇਸ ਦੇ ਨਾਲ ਹੀ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ ਹੈ। ਕਰੀਬ ਅੱਧਾ ਘੰਟਾ ਹੋਈ ਬਾਰਿਸ਼ ਕਾਰਨ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ।

ਸਮਰਾਲਾ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ

ਇਸ ਦੌਰਾਨ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਅਤੇ ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤੀ ਗਈ। ਲੁਧਿਆਣਾ ਵਿੱਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਿਸ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ।

ਇਸ ਦੌਰਾਨ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਅਤੇ ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ ਬਾਰਿਸ਼ ਦੇਜ ਕੀਤੀ ਗਈ। ਲੁਧਿਆਣਾ ਵਿੱਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਿਸ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ।

ਸਿਰਫ ਪਟਿਆਲਾ ਵਿੱਚ ਹੀ ਪਿਆ ਮੀਂਹ

ਮੌਸਮ ਵਿਭਾਗ ਵੱਲੋਂ ਸ਼ੁੱਕਰਵਾਰ ਸਵੇਰੇ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ ਪਰ ਸਿਰਫ ਪਟਿਆਲਾ ਵਿੱਚ ਹੀ ਮੀਂਹ ਪਿਆ। ਬਾਕੀ ਤਿੰਨ ਖੇਤਰਾਂ ਵਿੱਚ ਮੌਸਮ ਸਾਫ਼ ਰਿਹਾ । ਇਹ ਅਲਰਟ ਸਵੇਰੇ 5 ਤੋਂ 7.30 ਵਜੇ ਤੱਕ ਸੀ। ਫਿਲਹਾਲ ਮੌਸਮ ਵਿਭਾਗ ਵੱਲੋਂ ਅੱਜ ਲਈ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖਬਰ , ਪੰਜਾਬੀ ਗਾਇਕ ਨੇ ਕੀਤੀ ਖੁਦਖੁਸ਼ੀ

ਪੰਜਾਬ ਵਿੱਚ ਆਮ ਨਾਲੋਂ ਪਿਆ ਘੱਟ ਮੀਂਹ

ਧਿਆਨਯੋਗ ਹੈ ਕਿ ਇਸ ਸਾਲ ਪੰਜਾਬ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ। 1 ਜੂਨ ਤੋਂ 22 ਅਗਸਤ ਤੱਕ 35 ਫੀਸਦੀ ਬਾਰਿਸ਼ ਘੱਟ ਹੋਈ ਹੈ। ਇਸ ਦੇ ਨਾਲ ਹੀ ਅਗਸਤ ਮਹੀਨੇ ਵਿੱਚ ਬਾਰਿਸ਼ 11 ਫੀਸਦੀ ਘੱਟ ਹੋਈ ਹੈ। ਹੁਣ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਵਿੱਚ ਬਾਰਿਸ਼ ਆਮ ਵਾਂਗ ਰਹਿ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਸਤੰਬਰ ਦੇ ਪਹਿਲੇ ਮਹੀਨੇ ਪੰਜਾਬ ਵਿਚ ਆਮ ਬਾਰਿਸ਼ ਹੋਵੇਗੀ। ਅਨੁਮਾਨ ਹੈ ਕਿ ਹਰ ਜ਼ਿਲ੍ਹੇ ਵਿੱਚ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈ ਸਕਦਾ ਹੈ।

 

 

 

 

 

 

 

 

LEAVE A REPLY

Please enter your comment!
Please enter your name here