ਅਫਗਾਨਿਸਤਾਨ ‘ਚ ਮੀਂਹ ਤੇ ਹੜ੍ਹ ਨੇ ਮਚਾਈ ਭਾਰੀ ਤਬਾਹੀ, 370 ਤੋਂ ਵੱਧ ਲੋਕਾਂ ਦੀ ਹੋਈ ਮੌ.ਤ
ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1600 ਲੋਕ ਜ਼ਖਮੀ ਹਨ। ਤਾਲਿਬਾਨ ਅਧਿਕਾਰੀਆਂ ਮੁਤਾਬਕ ਸਭ ਤੋਂ ਜ਼ਿਆਦਾ ਨੁਕਸਾਨ ਘੋਰ ਸੂਬੇ ‘ਚ ਹੋਇਆ ਹੈ। ਸ਼ਨੀਵਾਰ ਨੂੰ ਇੱਥੇ ਹੜ੍ਹ ਕਾਰਨ 60 ਲੋਕਾਂ ਦੀ ਮੌਤ ਹੋ ਗਈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਤਾਲਿਬਾਨ ਸਰਕਾਰ ਨੇ ਲੋਕਾਂ ਦੀ ਮਦਦ ਲਈ ਹਵਾਈ ਸੈਨਾ ਭੇਜ ਦਿੱਤੀ ਹੈ।
ਤਾਲਿਬਾਨ ਦੇ ਬੁਲਾਰੇ ਮੌਲਵੀ ਅਬਦੁਲ ਨੇ ਕਿਹਾ ਕਿ ਇਲਾਕੇ ‘ਚ ਅਜੇ ਵੀ ਕਈ ਲੋਕ ਲਾਪਤਾ ਹਨ। ਖਰਾਬ ਮੌਸਮ ਕਾਰਨ ਬਚਾਅ ਦਲ ਨੂੰ ਜ਼ਖਮੀਆਂ ਨੂੰ ਮਦਦ ਪਹੁੰਚਾਉਣ ‘ਚ ਕਾਫੀ ਦਿੱਕਤ ਆ ਰਹੀ ਹੈ। ਬਦਖਸ਼ਾਨ, ਘੋਰ, ਬਘਲਾਨ ਅਤੇ ਹੇਰਾਤ ਸਮੇਤ ਪੂਰੇ ਅਫਗਾਨਿਸਤਾਨ ਵਿੱਚ ਹੁਣ ਤੱਕ 6 ਹਜ਼ਾਰ ਤੋਂ ਵੱਧ ਘਰ ਵਹਿ ਗਏ ਹਨ।
ਇਹ ਵੀ ਪੜ੍ਹੋ :ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਵਰਲਡ ਫੂਡ ਪ੍ਰੋਗਰਾਮ (WFP) ਨੇ 12 ਮਈ ਨੂੰ ਰਿਪੋਰਟ ਦਿੱਤੀ ਸੀ ਕਿ ਅਚਾਨਕ ਹੜ੍ਹਾਂ ਨੇ ਅਫਗਾਨਿਸਤਾਨ ਨੂੰ ਤਬਾਹ ਕਰ ਦਿੱਤਾ ਹੈ। ਇਕੱਲੇ ਬਘਲਾਨ ਵਿੱਚ 300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ 100 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
ਰਿਪੋਰਟ ਮੁਤਾਬਕ ਅਫਗਾਨਿਸਤਾਨ ‘ਚ ਹੜ੍ਹ ਕਾਰਨ ਵੱਖ-ਵੱਖ ਜ਼ਿਲਿਆਂ ‘ਚ ਹਜ਼ਾਰਾਂ ਘਰ, ਹਜ਼ਾਰਾਂ ਹੈਕਟੇਅਰ ਵਾਹੀਯੋਗ ਜ਼ਮੀਨ ਅਤੇ ਸੈਂਕੜੇ ਪਸ਼ੂ ਵਹਿ ਗਏ ਹਨ। ਇੰਟਰਨੈਸ਼ਨਲ ਰੈਸਕਿਊ ਕਮੇਟੀ (ਆਈਆਰਸੀ) ਮੁਤਾਬਕ ਅਫਗਾਨਿਸਤਾਨ ਦੇ ਜ਼ਿਆਦਾਤਰ ਸੂਬਿਆਂ ‘ਚ ਐਮਰਜੈਂਸੀ ਵਰਗੀ ਸਥਿਤੀ ਹੈ। ਕਈ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।