ਪੰਜਾਬ ਦੇ ਇਤਿਹਾਸ ‘ਚ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ : ਮਾਨ

0
50
Bhagwant Mann

ਚੰਡੀਗੜ੍ਹ, 4 ਜਨਵਰੀ 2026 : ‘ਮਿਸ਼ਨ ਰੋਜ਼ਗਾਰ’ (Mission Employment) ਤਹਿਤ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ ਪੰਜਾਬ ‘ਚ ਪਹਿਲੀ ਵਾਰ 4 ਸਾਲਾਂ ‘ਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਸਥਾਪਤ ਹੋਇਆ ਹੈ । ਨਵ-ਨਿਯੁਕਤ ਉਮੀਦਵਾਰਾਂ ‘ਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਅਧਾਰ ‘ਤੇ ਭਰਤੀ ਹੋਏ 56 ਕਰਮਚਾਰੀ ਸ਼ਾਮਲ ਹਨ ।

ਸਰਕਾਰ ਨੇ ਕੀਤੀ ਸੀ 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ : ਮੁੱਖ ਮੰਤਰੀ

ਟੈਗੋਰ ਥੀਏਟਰ ‘ਚ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ ।

ਪੰਜਾਬ ਸਰਕਾਰ (Punjab Government) ਨੇ ਅਪ੍ਰੈਲ 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਹੁਣ ਤੱਕ 61,281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਯੋਗਤਾ ਤੇ ਸਮਰੱਥਾ ਦੀ ਕਦਰ ਨਹੀਂ ਕੀਤੀ, ਸਗੋਂ ਇਨ੍ਹਾਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਹੋਰ ਚਹੇਤਿਆਂ ਨੂੰ ਰਿਓੜੀਆਂ ਵਾਂਗ ਨੌਕਰੀਆਂ ਵੰਡੀਆਂ ।

Read more : ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮਾਂ ਦਾ ਪ੍ਰੋਗਰਾਮ ਕੀਤਾ ਜਾਰੀ

LEAVE A REPLY

Please enter your comment!
Please enter your name here