ਮਾਂ-ਪੁੱਤ ਨਾਲ ਵਾਪਰਿਆ ਭਾਣਾ, ਦੋਵਾਂ ਦੀ ਹੋਈ ਮੌ.ਤ
ਜੰਡਿਆਲਾ ਗੁਰੂ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ‘ਤੇ ਇੱਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :ਦਿੱਲੀ ਵਿੱਚ ਵਿਨੇਸ਼ ਫੋਗਾਟ-ਬਜਰੰਗ ਪੂਨੀਆ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ || Sports News
ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਤੇ ਮਾਂ-ਪੁੱਤ ਅਤੇ 8-9 ਸਾਲ ਦਾ ਪੋਤਾ ਸਵਾਰ ਹੋ ਕੇ ਪਿੰਡ ਭੰਗਵਾ ਵਲੋ ਆਪਣੇ ਸ਼ਹਿਰ ਜੰਡਿਆਲਾ ਗੁਰੂ ਨੂੰ ਵਾਪਿਸ ਆ ਰਹੇ ਸਨ। ਇਸ ਦੌਰਾਨ ਗਹਿਰੀ ਫਾਟਕ ਦੇ ਨੇੜੇ ਟਰੱਕ ਡ੍ਰਾਈਵਰ ਨੇ ਅਣਗਹਿਲੀ ਕਾਰਨ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਨਾਲ ਸਵਾਰ ਉਸ ਦੀ ਮਾਤਾ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ।
ਟਰੱਕ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਹਾਦਸਾ
ਮ੍ਰਿਤਕਾਂ ਦੀ ਪਛਾਣ ਰਮਨ ਕੁਮਾਰ ਉਮਰ 24 ਸਾਲ ਅਤੇ ਉਸ ਦੀ ਮਾਤਾ ਸੁਮਿੱਤਰਾ ਵਜੋਂ ਹੋਈ ਹੈ। ਮ੍ਰਿਤਕ ਜੰਡਿਆਲਾ ਗੁਰੂ ਮੁਹੱਲਾ ਬਰੜ ਜੋਤੀ ਸਰ ਕਲੋਨੀ ਰੋਡ ਵਾਰਡ ਨੰਬਰ 6 ਦੇ ਰਿਹਣ ਵਾਲੇ ਸਨ। ਜ਼ਖਮੀ ਬੱਚੇ ਦਾ ਨਾਮ ਨਿਖਲ ਦੱਸਿਆ ਜਾ ਰਿਹਾ ਹੈ ਜੋਕਿ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜੇਰੇ ਇਲਾਜ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੋਕੇ ਤੇ ਪਹੁੰਚੇ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹ ਹਾਦਸਾ ਟਰੱਕ ਡ੍ਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ।