ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਪਾਈ ਭਾਵੁਕ ਪੋਸਟ || Punjab News

0
154

ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਪਾਈ ਭਾਵੁਕ ਪੋਸਟ

ਅੱਜ ਦੇਸ਼ ‘ਚ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸਿੱਧੂ ਆਪਣੇ ਛੋਟੇ ਪੁੱਤਰ ਸ਼ੁਭਦੀਪ (ਨਿੱਕੇ ਸਿੱਧੂ ) ਦੀ ਪਹਿਲੀ ਲੋਹੜੀ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਘਰ ਰੌਣਕਾ ਲੱਗੀਆਂ ਹੋਈਆਂ ਹਨ। ਇਸ ਮੌਕੇ ਮਾਤਾ ਚਰਨ ਕੌਰ ਨੇ ਆਪਣੇ ਪੁੱਤ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ।

ਲਾਰੈਂਸ ਇੰਟਰਵਿਊ ਮਾਮਲੇ ‘ਚ ਬਰਖ਼ਾਸਤ DSP ਨੇ ਖੜਕਾਇਆ ਅਦਾਲਤ ਦਾ ਦਰਵਾਜਾ || Punjab News

ਉਨ੍ਹਾਂ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ “ਤੇਰੇ ਮੁੜਨ ਨਾਲ ਸਿਰਫ਼ ਇਹ ਅਹਿਸਾਸ ਨਹੀ ਹੋਇਆ ਕਿ ਮੈਂ ਅਜੇ ਸਾਹ ਲੈ ਰਹੀ ਹਾਂ, ਤੇਰੇ ਮੁੜਨ ਨਾਲ ਮੈਂ ਆਪਣੀ ਕੁੱਖ ‘ਚ ਸਤਿਗੁਰ ਦੇ ਲਾਏ ਭਾਗ ਨਾਲ ਆਪਣੇ ਦੁੱਖ ਤੇ ਮਲ੍ਹਮ ਵੀ ਲਾਈ, ਪੁੱਤ ਮੈਂ ਵਾਹਿਗੁਰੂ ਦੇ ਕੀਤੇ ਇਨਸਾਫ਼ ਨਾਲ ਇਹ ਤਾ ਜਾਣ ਗਈ ਹਾਂ ਕਿ ਕਿਸੇ ਨੂੰ ਗਿਰਾਉਣ ਮਿਟਾਉਣ ਦੀਆ ਜੁਗਤਾ ਇਥੋ ਤੱਕ ਹੀ ਰਹਿ ਜਾਣੀਆਂ, ਕਦੇ-ਕਦੇ ਜਦੋਂ ਦਿਲ ਬੇਚੈਨ ਹੋ ਜਾਂਦਾ ਐ ਤਾਂ ਮੇਰਾ ਮਨ ਮੈਨੂੰ ਇਹ ਕਹਿੰਦਾ ਹੈ ਕਿ ਮੈਂ ਤੇਰੇ 2 ਰੂਪ ਦੇਖਣੇ ਸੀ, ਮੇਰਾ ਸ਼ੇਰ ਹੁਣ ਬੱਬਰ ਸ਼ੇਰ ਬਣ ਮੁੜਿਆ ਏ, ਮੇਰੇ ਨਿੱਕੇ ਸ਼ੁੱਭ ਨੂੰ ਮੇਰੇ ਵੱਡੇ ਸ਼ੁੱਭ ਵੱਲੋਂ ਤੇ ਸਾਰੇ ਜਹਾਨ ‘ਚ ਉਹ ਦੀ ਸੁੱਖ ਮੰਗਦੇ ਭੈਣ ਭਰਾਵਾਂ ਵੱਲੋਂ ਪਹਿਲੀ ਲੋਹੜੀ ਮੁਬਾਰਕ, ਮੇਰੀ ਅਰਦਾਸ ਏ ਬੇਟਾ, ਤੁਸੀ ਵੀ ਆਪਣੇ ਵੱਡੇ ਵੀਰ ਵਾਂਗ ਸੂਝਵਾਨ ਤੇ ਦਲੇਰ ਬਣੋ।

LEAVE A REPLY

Please enter your comment!
Please enter your name here