3 ਪੁੱਤਰਾਂ ਨੂੰ ਦਿੱਤਾ ਜਨਮ, ਜਣੇਪੇ ਤੋਂ ਬਾਅਦ ਬੱਚਿਆਂ ਸਮੇਤ ਮਾਂ ਨੇ ਤੋੜਿਆ ਦਮ

0
188

3 ਪੁੱਤਰਾਂ ਨੂੰ ਦਿੱਤਾ ਜਨਮ, ਜਣੇਪੇ ਤੋਂ ਬਾਅਦ ਬੱਚਿਆਂ ਸਮੇਤ ਮਾਂ ਨੇ ਤੋੜਿਆ ਦਮ

ਬੀਤੀ ਦੇਰ ਸ਼ਾਮ ਇੱਕੋ ਸਮੇਂ 3 ਪੁੱਤਰਾਂ ਦੇ ਜਨਮ ਤੋਂ ਬਾਅਦ ਪੁੱਤਰਾਂ ਸਮੇਤ ਮਾਂ ਦੀ ਮੌ.ਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਦੁਖਦਾਇਕ ਖ਼ਬਰ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ ਤੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਫੈਲ ਗਈ ਹੈ। ਅੱਜ ਦੁਪਹਿਰ ਤਿੰਨੇ ਪੁੱਤਰਾਂ ਸਮੇਤ ਔਰਤ ਦਾ ਪਿੰਡ ਕੋਟੜਾ ਦੇ ਸ਼ਮਸ਼ਾਨਘਾਟ ਵਿਚ ਸਸਕਾਰ ਕਰ ਦਿਤਾ ਗਿਆ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹੁੰਚਿਆ ਮਾਫੀਨਾਮਾ

ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦਸਿਆ ਕਿ ਮੇਰੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ (24) ਨੂੰ ਜਣੇਪੇ ਤੋਂ ਪਹਿਲਾਂ 26 ਅਕਤੂਬਰ ਨੂੰ ਸਾਹ ਲੈਣ ਦੀ ਤਕਲੀਫ਼ ਸ਼ੁਰੂ ਹੋ ਗਈ ਸੀ, ਜਿਸ ਕਰ ਕੇ ਪਰਿਵਾਰ ਵਲੋਂ ਮਨਦੀਪ ਕੌਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

ਜਿਥੇ ਦੇਰ ਸ਼ਾਮ ਕਰੀਬ 7.30 ਵਜੇ ਡਾਕਟਰਾਂ ਨੇ ਉਸ ਦੇ ਪੇਟ ਦਾ ਅਪ੍ਰੇਸ਼ਨ ਕਰ ਕੇ 3 ਪੁੱਤਰਾਂ ਨੂੰ ਜਨਮ ਦਿਵਾਇਆ। ਜਿਨ੍ਹਾਂ ਵਿਚੋਂ 2 ਪੁੱਤਰ ਮ੍ਰਿਤਕ ਪਾਏ ਗਏ ਅਤੇ ਤੀਸਰੇ ਪੁੱਤਰ ਨੇ ਵੀ 4-5 ਮਿੰਟ ਔਖੇ ਸਾਹ ਲੈਣ ਤੋਂ ਬਾਅਦ ਦਮ ਤੋੜ ਦਿਤਾ। ਪੁੱਤਰਾਂ ਦੀ ਮੌਤ ਤੋਂ 6 ਘੰਟੇ ਬਾਅਦ ਰਾਤ ਦੇ ਕਰੀਬ 2 ਵਜੇ ਮੇਰੀ ਭਰਜਾਈ ਮਨਦੀਪ ਕੌਰ (24) ਨੇ ਵੀ ਦਮ ਤੋੜ ਦਿਤਾ।

ਉਨ੍ਹਾਂ ਦਸਿਆ ਕਿ ਮਨਦੀਪ ਕੌਰ ਚੰਗੇ ਸੁਭਾਅ ਵਾਲੀ ਔਰਤ ਸੀ। ਉਸ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

LEAVE A REPLY

Please enter your comment!
Please enter your name here