ਮੋਟਰਸਾਈਕਲ ਸਵਾਰ ਲੁਟੇਰੇ ਨੇ ਬਜ਼ੁਰਗ ਔਰਤ ਨੂੰ ਬਣਾਇਆ ਨਿਸ਼ਾਨਾ
ਲੁਧਿਆਣਾ : ਘੁਮਾਰ ਮੰਡੀ ਇਲਾਕੇ ਵਿੱਚ ਸ਼ਾਪਿੰਗ ਕਰਨ ਆਈ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾਉਂਦਿਆਂ ਮੋਟਰਸਾਈਕਲ ਸਵਾਰ ਬਦਮਾਸ਼ ਨੇ ਉਸ ਦਾ ਪਰਸ ਲੁੱਟ ਲਿਆ। ਔਰਤ ਦੇ ਮੁਤਾਬਕ ਪਰਸ ਵਿੱਚ 10 ਹਜ਼ਾਰ ਰੁਪਏ ਦੀ ਨਕਦੀ , ਇੱਕ ਏਟੀਐਮ ਕਾਰਡ, ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਈਸੈਂਸ , ਆਈ ਫੋਨ, ਇੱਕ ਮੋਬਾਈਲ ਅਤੇ ਕੁਝ ਹੋਰ ਦਸਤਾਵੇਜ ਸਨ ।
ਸ਼ਰਧਾਲੂਆਂ ਨਾਲ ਭਰੀ ਬੱਸ ‘ਚ ਲੱਗੀ ਭਿਆਨਕ ਅੱ.ਗ
ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਰਹੰਦ ਮੰਡੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਰਹਿਣ ਵਾਲੀ ਬਬਲੀ ਰਾਣੀ (55 ) ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਲੁਧਿਆਣਾ ਦੇ ਘੁਮਾਰ ਮੰਡੀ ਇਲਾਕੇ ਵਿੱਚ ਖਰੀਦਦਾਰੀ ਕਰਨ ਲਈ ਆਈ ਸੀ l ਔਰਤ ਜਿਵੇਂ ਹੀ ਘੁਮਾਰ ਮੰਡੀ ਦੇ ਰਾਘਵ ਡਾਇਮੰਡ ਦੇ ਕੋਲ ਪਹੁੰਚੀ ਤਾਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਇੱਕ ਬਦਮਾਸ਼ ਨੇ ਉਸਦਾ ਪਰਸ ਝਪਟ ਲਿਆ।
ਅਣਪਛਾਤੇ ਬਦਮਾਸ਼ ਦੇ ਖ਼ਿਲਾਫ਼ ਮੁਕਦਮਾ ਦਰਜ
ਔਰਤ ਨੇ ਮੋਟਰਸਾਈਕਲ ਦਾ ਨੰਬਰ ਨੋਟ ਕਰ ਲਿਆ । ਉਧਰੋਂ ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਅੱਠ ਦੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਬਲੀ ਰਾਣੀ ਦੀ ਸ਼ਿਕਾਇਤ ਤੇ ਅਣਪਛਾਤੇ ਬਦਮਾਸ਼ ਦੇ ਖ਼ਿਲਾਫ਼ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।