ਲੁਧਿਆਣਾ ‘ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ। ਦੇਰ ਰਾਤ ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਵੜ ਕੇ ਸਿਰ ‘ਚੋਂ ਲੰਘ ਗਈ। ਬਿੱਟੂ ਉਸ ਸਮੇਂ ਘਰ ਨਹੀਂ ਸੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਮ੍ਰਿਤਕ ਜਵਾਨ ਦੀ ਪਛਾਣ ਸੰਦੀਪ ਕੁਮਾਰ (32) ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਗੋਲੀ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ। ਜਦੋਂ ਉਥੇ ਤਾਇਨਾਤ ਉਸ ਦੇ ਸਾਥੀ ਉਸ ਦੇ ਕਮਰੇ ਦੇ ਨੇੜੇ ਪਹੁੰਚੇ ਤਾਂ ਸੰਦੀਪ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਿਆ ਸੀ। ਜਵਾਨਾਂ ਨੇ ਤੁਰੰਤ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਸੂਚਨਾ ਤੋਂ ਬਾਅਦ ਸੀਆਈਐਸਐਫ ਅਤੇ ਪੰਜਾਬ ਪੁਲੀਸ ਦੇ ਅਧਿਕਾਰੀ ਮੌਕੇ ’ਤੇ ਪੁੱਜੇ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਦੇਰ ਰਾਤ ਤੱਕ ਬਿੱਟੂ ਦੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਦੇ ਰਹੇ।

LEAVE A REPLY

Please enter your comment!
Please enter your name here