ਕਾਂਗਰਸੀ (Congress) ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ (Harjinder Singh Dhindsa) (35) ‘ਤੇ ਅੱਜ ਸਵੇਰੇ 15-16 ਦੇ ਕਰੀਬ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰਾ ਮਾਮਲਾ ਫਿਰੋਜ਼ਪੁਰ ਰੋਡ ‘ਤੇ ਇਯਾਲੀ ਚੌਕ ਨੇੜੇ ਸਾਹਮਣੇ ਆਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਕ ਤੋਂ ਬੱਸ ਵਿੱਚ ਜਾ ਰਹੇ ਸਨ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ 15-16 ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਕਰੀਬ 5 ਮਿੰਟ ਤੱਕ ਉਨ੍ਹਾਂ ‘ਤੇ ਹਮਲਾ ਕਰਦੇ ਰਹੇ।
ਇਸ ਹਮਲੇ ‘ਚ ਹਰਜਿੰਦਰ ਸਿੰਘ ਦੇ ਸਿਰ ‘ਤੇ ਡੂੰਘੇ ਜ਼ਖਮ ਹੋਏ ਹਨ ਅਤੇ ਡਾਕਟਰ ਵੀ ਉਸਦੀ ਹਾਲਤ ਬਾਰੇ ਸਪੱਸ਼ਟ ਤੌਰ ‘ਤੇ ਕੁਝ ਨਹੀਂ ਦੱਸ ਰਹੇ ਹਨ। ਉਸ ਨੂੰ ਜ਼ਖਮੀ ਹਾਲਤ ‘ਚ ਫਿਰੋਜ਼ਪੁਰ ਰੋਡ ‘ਤੇ ਸਥਿਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।