ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਸਜ਼ਾ ਮੁਆਫ਼ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨਸ਼ੀਲ ਹੈ, ਉਥੇ ਹੁਣ ਸੰਸਦ ਮੈਂਬਰ ਸਾਹਨੀ ਨੇ ਇਹ ਮੁੱਦਾ ਸੰਸਦ ਦੇ ਸਾਹਮਣੇ ਰੱਖਿਆ ਹੈ।ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ‘ਚ ਕਿਹਾ ਕਿ ਸਿੱਖ ਕੈਦੀਆਂ ਨੂੰ ਲੰਬੇ ਸਮੇਂ ਤੋਂ ਜੇਲ੍ਹਾਂ ‘ਚ ਰੱਖਣ ‘ਤੇ ਨਿਆਂ ਪ੍ਰਣਾਲੀ ਦੀ ਨਿਰਪੱਖਤਾ ‘ਤੇ ਚਿੰਤਾ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਬਿਲਕਿਸ ਬਾਨੋ ਮਾਮਲੇ ‘ਚ 15 ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ 30 ਸਾਲਾਂ ਬਾਅਦ ਰਿਹਾਅ ਕਰ ਦਿੱਤਾ ਗਿਆ।ਇਸ ਦੌਰਾਨ ਸੰਸਦ ਮੈਂਬਰ ਸਾਹਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਸਦਨ ਵਿੱਚ ਉੱਚ ਤਾਕਤੀ ਕਮੇਟੀ ਬਣਾਉਣ ਦੀ ਅਪੀਲ ਕੀਤੀ ਹੈ। ਜਿਸ ਵਿਚ ਇਨ੍ਹਾਂ ਮਾਮਲਿਆਂ ਦੀ ਸਮੀਖਿਆ ਕਰਨ ਅਤੇ ਫਿਰ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਬਾਰੇ ਵਿਚਾਰ ਹੋ ਸਕੇ।