MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਹੋਈ ਪੇਸ਼ੀ , 14 ਦਿਨਾਂ ਦੀ ਕਸਟੱਡੀ ‘ਚ ਭੇਜਿਆ || News of Punjab

0
30
MP Amri/Tapal Singh's brother appeared in court, sent to 14-day custody

MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਹੋਈ ਪੇਸ਼ੀ , 14 ਦਿਨਾਂ ਦੀ ਕਸਟੱਡੀ ‘ਚ ਭੇਜਿਆ

MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਕੋਰਟ ਵਿਚ ਪੇਸ਼ ਕੀਤਾ ਗਿਆ ਸੀ । ਜਿੱਥੇ ਕਿ ਅਦਾਲਤ ਨੇ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਹ ਸਾਰੀ ਜਾਣਕਾਰੀ SHO ਫਿਲੌਰ ਸੁਖਦੇਵ ਸਿੰਘ ਨੇ ਦਿੱਤੀ ਹੈ।

ਨਸ਼ਾ ਵੇਚਣ ਵਾਲੇ ਨੂੰ ਵੀ ਭੇਜਿਆ ਜੇਲ੍ਹ

ਧਿਆਨਯੋਗ ਹੈ ਕਿ ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹਰਪ੍ਰੀਤ ਸਿੰਘ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਜਿੱਥੇ ਕਿ ਉਹਨਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਸੀ | ਹੇਠਲੀ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਾ ਮਿਲਣ ਕਾਰਨ ਪੁਲਿਸ ਨੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਫੌਜਦਾਰੀ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਉਸ ਵਿਅਕਤੀ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ, ਜਿਸ ਤੋਂ ਹਰਪ੍ਰੀਤ ਅਤੇ ਲਵਪ੍ਰੀਤ ਨੇ ਨਸ਼ਾ ਖਰੀਦਿਆ ਸੀ।

4 ਗ੍ਰਾਮ ਆਈਸ ਡਰੱਗ ਹੋਈ ਸੀ ਬਰਾਮਦ

ਇਸ ਸਬੰਧੀ SSP ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਬਰਾਮਦ ਹੋਈ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ।

ਇਹ ਵੀ ਪੜ੍ਹੋ : ਬਠਿੰਡਾ ‘ਚ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ

ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ

ਉਨ੍ਹਾਂ ਨੇ ਦੱਸਿਆ ਕਿ ਸੰਜੀਵ ਅਰੋੜਾ ਵਾਸੀ ਈਟਾਨਗਰ, ਥਾਣਾ ਹੈਬੋਵਾਲ (ਲੁਧਿਆਣਾ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 22, 27 ਐਨਡੀਪੀਐਸ ਐਕਟ ਤਹਿਤ ਦਰਜ ਕੇਸ, ਜਿਸ ਤੋਂ ਬਾਅਦ ਮਾਮਲੇ ‘ਚ 29 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ।

 

 

 

 

 

LEAVE A REPLY

Please enter your comment!
Please enter your name here