ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ
ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ ਸੀ। ਅੰਮ੍ਰਿਤਪਾਲ ਓਮ ਬਿਰਲਾ ਦੇ ਕਮਰੇ ‘ਚ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab
ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਕੁਝ ਪ੍ਰਮੀਸ਼ਨਾਂ ਦੀ ਜ਼ਰੂਰਤ ਹੁੰਦੀ ਹੈ ,ਜੋ ਹੁਣ ਸਾਰੀਆਂ ਮਨਜ਼ੂਰੀਆਂ ਮਿਲ ਗਈਆਂ ਹਨ ਅਤੇ ਹੁਣ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਸ ਸਬੰਧੀ ਕੁਝ ਦਿਨ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਮੰਗ ਪੱਤਰ ਭੇਜਿਆ ਸੀ।
ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਹੋਈ ਮੌ.ਤ ॥ Punjab News ॥ Latest News
ਦੱਸ ਦਈਏ ਕਿ ਨਿਯਮਾਂ ਮੁਤਾਬਕ ਚੁਣੇ ਗਏ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ। ਅੰਮ੍ਰਿਤਪਾਲ ਸਿੰਘ ਉਪਰ ਐਨਐਸਏ ਇੱਕ ਸਾਲ ਲਈ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ‘ਤੇ ਐਨਐਸਏ ਦੀ ਮਿਆਦ ਇੱਕ ਸਾਲ ਵਧਾ ਦਿੱਤੀ ਹੈ ,ਜੋ 23 ਅਪ੍ਰੈਲ 2025 ਤੱਕ ਰਹੇਗੀ।