MP ਅੰਮ੍ਰਿਤਪਾਲ ਦੇ ਭਰਾ ਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਮਿਲੀ ਜ਼ਮਾਨਤ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਜਮਾਨਤ ਮਿਲ ਗਈ ਹੈ। ਦਰਅਸਲ, ਜਲੰਧਰ ਦਿਹਾਤੀ ਪੁਲਿਸ ਨੇ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ 4 ਗ੍ਰਾਮ ICE ਡਰੱਗਸ ਸਮੇਤ ਕਾਬੂ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਉਸ ਦੇ ਵਕੀਲ ਨੇ ਪੁਲਿਸ ‘ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਗੰਭੀਰ ਦੋਸ਼ ਲਾਏ ਸਨ।
ਅੱਜ ਫਿਲੌਰ ਕੋਰਟ ਤੋਂ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਤੋਂ ਦੋਵਾਂ ਨੂੰ ਜਮਾਨਤ ਮਿਲ ਚੁੱਕੀ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਦੋਸ਼ੀ ਨੂੰ ਹਾਲੇ ਕੋਈ ਰਾਹਤ ਨਹੀਂ ਮਿਲੀ ਹੈ।
ਕੀ ਹੈ ਪੂਰਾ ਮਾਮਲਾ
ਐਸਐਸਪੀ ਅੰਕੁਰ ਗੁਪਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ 4 ਗ੍ਰਾਮ ICE ਡਰੱਗਸ ਸਮੇਤ ਇਸ ਮਾਮਲੇ ਵਿੱਚ ਕੁੱਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।
ਇਹ ਵੀ ਪੜ੍ਹੋ: ਬਿਹਾਰ ਵਿੱਚ ਅਸਿਸਟੈਂਟ ਪ੍ਰੋਫੈਸਰ ਦੀਆਂ 1339 ਅਸਾਮੀਆਂ ਲਈ ਭਰਤੀ, ਜਾਣੋ ਆਖਰੀ ਮਿਤੀ ||Education News ||
ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਸੀ ਕਿ ਸ਼ਾਮ ਵੇਲੇ ਗਸ਼ਤ ਦੌਰਾਨ ਪੁਲਿਸ ਨੂੰ ਫਿਲੌਰ ਵਿੱਚ ਨੈਸ਼ਨਲ ਹਾਈਵੇਅ ਦੇ ਕਿਨਾਰੇ ਖੜ੍ਹੀ ਇੱਕ ਸ਼ੱਕੀ ਗੱਡੀ ਮਿਲੀ ਸੀ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਆਧਾਰ ‘ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਇਸ ‘ਚ ਬੈਠੇ ਵਿਅਕਤੀਆਂ ਕੋਲੋਂ 4 ਗ੍ਰਾਮ ICE ਡਰੱਗਸ ਬਰਾਮਦ ਹੋਈ।
ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ICE ਡਰੱਗਸ, ਤੋਲਣ ਵਾਲਾ ਸਕੇਲ, ਲਾਈਟਰ ਆਦਿ ਵੀ ਬਰਾਮਦ ਕੀਤਾ ਗਿਆ।