MP ਕੰਗਨਾ ਨੇ ਵਿਰੋਧੀ ਧਿਰ ਦੇ ਨੇਤਾ ‘ਤੇ ਮੁੜ ਕੀਤਾ ਤਿੱਖਾ ਵਾਰ
ਸੰਸਦ ਮੈਂਬਰ ਕੰਗਨਾ ਰਣੌਤ ਹਮੇਸ਼ਾ ਹੀ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਮੰਡੀ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਕੰਗਨਾ ਲਗਾਤਾਰ ਸਿਆਸੀ ਮੁੱਦਿਆਂ ‘ਤੇ ਆਪਣੀ ਰਾਏ ਦੇ ਕੇ ਵਿਰੋਧੀ ਧਿਰ ਨੂੰ ਘੇਰਨ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ | ਹਾਲ ਹੀ ਦੇ ਵਿੱਚ ਅਦਾਕਾਰਾ ਕੰਗਨਾ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਘੇਰਿਆ ਹੈ | ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ ‘ਤੇ ਕੁਝ ਅਜਿਹਾ ਸ਼ੇਅਰ ਕੀਤਾ ਹੈ, ਜੋ ਹੁਣ ਸੁਰਖੀਆਂ ‘ਚ ਹੈ।
ਪੁਰਾਣੀ ਵੀਡੀਓ ਕੀਤੀ ਸ਼ੇਅਰ
ਕੰਗਨਾ ਰਣੌਤ ਨੇ ਲੋਕ ਸਭਾ ‘ਚ ਜਾਤੀ ਦੇ ਸਵਾਲ ‘ਤੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਅਨੁਰਾਗ ਠਾਕੁਰ ਨੇ ਲੋਕ ਸਭਾ ਵਿੱਚ ਉਨ੍ਹਾਂ ਦਾ ਅਪਮਾਨ ਕੀਤਾ ਅਤੇ ਗਾਲ੍ਹਾਂ ਕੱਢੀਆਂ। ਹੁਣ ਮੰਡੀ ਦੇ ਸੰਸਦ ਮੈਂਬਰ ਨੇ ਵਿਰੋਧੀ ਧਿਰ ਦੇ ਨੇਤਾ ਦੀ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਰਾਹੁਲ ਵੀ ਲੋਕਾਂ ਤੋਂ ਉਨ੍ਹਾਂ ਦੀ ਜਾਤ ਪੁੱਛਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਨਾਲ ਕੰਗਨਾ ਹੁਣ ਰਾਹੁਲ ਗਾਂਧੀ ਨੂੰ ਤਾਅਨੇ ਮਾਰਦੀ ਨਜ਼ਰ ਆ ਰਹੀ ਹੈ।
ਲੋਕਾਂ ਨੂੰ ਉਨ੍ਹਾਂ ਦੀ ਜਾਤ ਬਾਰੇ ਕਿਵੇਂ ਪੁੱਛ ਸਕਦੇ
ਕੰਗਨਾ ਨੇ ਆਪਣੀ ਇੰਸਟਾ ਸਟੋਰੀ ‘ਚ ਰਾਹੁਲ ਗਾਂਧੀ ਦੀ ਇਕ ਪੁਰਾਣੀ ਵੀਡੀਓ ਦੇ ਨਾਲ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ – ‘ਮੈਨੂੰ ਆਪਣੀ ਜਾਤ ਬਾਰੇ ਕੋਈ ਜਾਣਕਾਰੀ ਨਹੀਂ ਹੈ, ਨਾਨੂ ਮੁਸਲਮਾਨ ਹੈ, ਦਾਦੀ ਪਾਰਸੀ ਹੈ, ਮਾਂ ਈਸਾਈ ਹੈ ਅਤੇ ਅਜਿਹਾ ਲੱਗਦਾ ਹੈ ਜਿਵੇਂ ਅਸੀਂ ਪਾਸਤਾ ਨੂੰ ਕੜ੍ਹੀ ਪੱਤੇ ਨਾਲ ਮਿਕਸ ਕਰਕੇ ਖਿਚੜੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ ਹਰ ਕਿਸੇ ਦੀ ਜਾਤ ਜਾਣਨੀ ਹੈ।’’ ਕੰਗਨਾ ਇੱਥੇ ਹੀ ਨਹੀਂ ਰੁਕੀ। ਉਨ੍ਹਾਂ ਅੱਗੇ ਲਿਖਿਆ- ਉਹ ਜਨਤਕ ਤੌਰ ‘ਤੇ ਲੋਕਾਂ ਨੂੰ ਉਨ੍ਹਾਂ ਦੀ ਜਾਤ ਬਾਰੇ ਕਿਵੇਂ ਪੁੱਛ ਸਕਦੇ ਹੈ? ਰਾਹੁਲ ਗਾਂਧੀ ਨੂੰ ਸ਼ਰਮ ਕਰੋ।
ਇਹ ਵੀ ਪੜ੍ਹੋ : ਦਿੱਲੀ ‘ਚ ਭਾਰੀ ਮੀਂਹ ਨੇ ਲਈ ਮਾਂ-ਪੁੱਤ ਦੀ ਜਾਨ , ਨਾਲੇ ‘ਚ ਡਿੱਗਣ ਨਾਲ ਹੋਈ ਮੌਤ
ਕੀ ਸੀ ਮਾਮਲਾ ?
ਦੱਸ ਦੇਈਏ ਕਿ ਮੰਗਲਵਾਰ ਨੂੰ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਅਨੁਰਾਗ ਠਾਕੁਰ ‘ਤੇ ਕੇਂਦਰੀ ਬਜਟ ਸੈਸ਼ਨ ਦੌਰਾਨ ਉਨ੍ਹਾਂ ਨਾਲ ਬਦਸਲੂਕੀ ਅਤੇ ਬੇਇੱਜ਼ਤੀ ਕਰਨ ਦਾ ਦੋਸ਼ ਲਗਾਇਆ ਸੀ। ਅਨੁਰਾਗ ਨੇ ਕਿਹਾ ਸੀ, ‘ਜਿਨ੍ਹਾਂ ਨੂੰ ਆਪਣੀ ਜਾਤ ਨਹੀਂ ਪਤਾ ਉਹ ਜਾਤੀ ਜਨਗਣਨਾ ਦੀ ਗੱਲ ਕਰ ਰਹੇ ਹਨ।’ ਹਾਲਾਂਕਿ, ਅਨੁਰਾਗ ਨੇ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ, ‘ਮੈਂ ਕਿਹਾ ਸੀ ਕਿ ਜਿਨ੍ਹਾਂ ਨੂੰ ਜਾਤ ਨਹੀਂ ਪਤਾ ਉਹ ਜਨਗਣਨਾ ਬਾਰੇ ਗੱਲ ਕਰ ਰਹੇ ਹਨ।’ ਮੈਂ ਕਿਸੇ ਦਾ ਨਾਂ ਨਹੀਂ ਲਿਆ।