MP ਕੰਗਨਾ ਰਣੌਤ ਨੂੰ ਏਅਰਪੋਰਟ ‘ਤੇ CISF ਦੀ ਮਹਿਲਾ ਮੁਲਾਜ਼ਮ ਨੇ ਜੜਿਆ ਥੱ.ਪੜ
ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਏਅਰਪੋਰਟ ‘ਤੇ ਤਾਇਨਾਤ CISF ਦੀ ਮਹਿਲਾ ਸੁਰੱਖਿਆ ਕਰਮਚਾਰੀ ਨੇ ਕੰਗਨਾ ਨੂੰ ਥੱਪੜ ਮਾਰ ਦਿੱਤਾ ਹੈ | ਇਸ ਕਰਮਚਾਰੀ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।
ਕੰਗਨਾ ਨੇ ਰਿਪੋਰਟ ਕਰਵਾਈ ਦਰਜ
ਕੰਗਨਾ ਰਣੌਤ ਹਾਲੀ ਵਿੱਚ ਹੋਈਆਂ ਲੋਕ ਸਭਾ ਚੋਣਾਂ ‘ਚ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਜਿੱਤੇ ਹਨ। ਵੀਰਵਾਰ ਨੂੰ ਉਹ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਮੀਟਿੰਗ ਲਈ ਆ ਰਹੀ ਸੀ ਕਿ ਇਸ ਦੌਰਾਨ ਮਹਿਲਾ ਕਰਮਚਾਰੀ ਨੇ ਉਹਨਾਂ ਨੂੰ ਥੱਪੜ ਮਾਰ ਦਿੱਤਾ | ਸੂਤਰਾਂ ਮੁਤਾਬਕ ਕੰਗਨਾ ਨੇ ਇਸ ਸਬੰਧੀ ਏਅਰਪੋਰਟ ਥਾਣੇ ‘ਚ ਰਿਪੋਰਟ ਵੀ ਦਰਜ ਕਰਵਾਈ ਹੈ, ਜਿਸ ਤੋਂ ਬਾਅਦ CISF ਕਰਮਚਾਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਹੁਣ ਉਸ ਤੋਂ ਥੱਪੜ ਮਾਰਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਦਰਅਸਲ , ਕਿਸਾਨੀ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਪੰਜਾਬ ਦੀਆਂ ਔਰਤਾਂ ‘ਤੇ ਟਿੱਪਣੀ ਕੀਤੀ ਸੀ , ਜਿਸ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ | ਜਿਸ ਤੋਂ ਗੱਲ ਵੱਧ ਕੇ ਥੱਪੜ ਮਾਰਨ ‘ਤੇ ਆ ਗਈ | ਇਸ ਨੂੰ ਲੈ ਕੇ ਏਅਰਪੋਰਟ ‘ਤੇ 10 ਤੋਂ 15 ਮਿੰਟ ਤੱਕ ਹੰਗਾਮਾ ਹੋਇਆ। ਇਸ ਤੋਂ ਬਾਅਦ ਕੰਗਨਾ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋ ਗਈ।