
ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਨੂੰ ਵਿਦੇਸ਼ ਤੋਂ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੇ ਕਰੀਬੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜੀਵ ਰਾਜਾ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਫਿਲਹਾਲ ਰਵਨੀਤ ਬਿੱਟੂ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਇਸ ਦੀ ਸ਼ਿਕਾਇਤ ਕੀਤੀ ਹੈ, ਜਦੋਂ ਕਿ ਰਾਜੀਵ ਰਾਜਾ ਵੱਲੋਂ ਜ਼ਿਲ੍ਹੇ ਦੇ ਸੀ. ਪੀ. ਨੂੰ ਆਪਣੀ ਸ਼ਿਕਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਈਰਾਨੀ ਜਹਾਜ਼ ‘ਚ ਬੰਬ ਹੋਣ ਦੀ ਖਬਰ, ਭਾਰਤ ਸਰਕਾਰ ਨੇ ਦਿੱਲੀ ‘ਚ ਲੈਂਡਿੰਗ ਦੀ…
ਸ਼ਿਕਾਇਤ ਮਿਲਣ ਮਗਰੋਂ ਪੁਲਿਸ ਜਾਂਚ ‘ਚ ਜੁੱਟ ਗਈ ਹੈ। ਦੱਸਣਯੋਗ ਹੈ ਕਿ ਰਵਨੀਤ ਬਿੱਟੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ।